ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸਵਾਰੀਆਂ ਨਾਲ ਭਰੀ ਬੱਸ ਪਲਟੀ, 20-25 ਯਾਤਰੀ ਹੋਏ ਜ਼ਖ਼ਮੀ

0
67

ਟਾਂਡਾ ਉੜਮੁੜ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ (Jalandhar-Pathankot National Highway) ‘ਤੇ ਪਿੰਡ ਕਰਾਲਾ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ‘ਚ ਕਰੀਬ 20-25 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 9.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਖਟਾਣਾ ਨੇੜੇ ਪਲਟ ਗਈ। ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਪਲਟੀ ਬੱਸ ‘ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ।

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜਾਂ ‘ਚ ਯੋਗਦਾਨ ਪਾਇਆ।

LEAVE A REPLY

Please enter your comment!
Please enter your name here