ਲੁਧਿਆਣਾ : ਥਾਣਾ ਜੋਧੇਵਾਲ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਨੀਤਾ ਕੌਰ ਦੀ ਪੁਲਿਸ ਪਾਰਟੀ ਗਹਿਲੇਵਾਲ ‘ਚ ਗਸ਼ਤ ਦੌਰਾਨ ਮੌਜੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਹੈਰੋਇਨ ਦੀ ਸਪਲਾਈ ਕਰਨ ਲਈ ਹੌਜ਼ਰੀ ਕੰਪਲੈਕਸ ਵੱਲ ਜਾ ਰਿਹਾ ਹੈ।
ਪਰ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਰਜਤ ਸ਼ਰਮਾ ਪੁੱਤਰ ਮਨਮੋਹਨ ਸ਼ਰਮਾ ਵਾਸੀ ਘੁੰਮਣ ਸਟੇਟ ਕਲੋਨੀ ਨੂੰ 110 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
