ਥਾਣਾ ਜੋਧੇਵਾਲ ਦੀ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਸਮੇਤ 2 ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

0
38

ਲੁਧਿਆਣਾ : ਥਾਣਾ ਜੋਧੇਵਾਲ ਦੀ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਸਮੇਤ 2 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਨੀਤਾ ਕੌਰ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਕਾਕੋਵਾਲ ਰੋਡ ‘ਤੇ ਮੌਜੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਦੋ ਔਰਤਾਂ ਆਪਣੇ ਘਰ ਦੇ ਬਾਹਰ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀਆਂ ਸਨ।

ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਾਵਾ ਕਾਲੋਨੀ ‘ਚ ਛਾਪਾ ਮਾਰ ਕੇ ਨਸ਼ਾ ਤਸਕਰ ਸੋਨਾ ਪਤਨੀ ਸੋਢੀ ਰਾਮ ਅਤੇ ਸਿੰਮੀ ਪੁੱਤਰੀ ਭੂਪੇਂਦਰ ਲਾਲ ਵਾਸੀ ਵਾਵਾ ਕਾਲੋਨੀ ਨੂੰ ਗ੍ਰਿਫ਼ਤਾਰ ਕਰ ਲਿਆ। ਕਾਕੋਵਾਲ ਨੂੰ 105 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਜੋਧੇਵਾਲ ਦੀ ਪੁਲਿਸ ਨੇ ਉਕਤ ਦੋਵੇਂ ਮਹਿਲਾ ਨਸ਼ਾ ਤਸਕਰਾਂ ਦੇ ਖ਼ਿਲਾਫ਼ ਥਾਣਾ ਜੋਧੇਵਾਲ ‘ਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here