ਪੰਜਾਬ ਦੇ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਨਸ਼ਾ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਕੀਤਾ ਪਰਦਾਫਾਸ਼

0
79

ਪੰਜਾਬ : ਪੰਜਾਬ ਦੇ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਨਸ਼ਾ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਸ਼ਹਿਰ ਵਿੱਚ ਗਸ਼ਤ ਕਰ ਰਹੀ ਸੀ ਜਦੋਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤਾਂ ਵਿੱਚ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨੌਜ਼ਵਾਨਾਂ ਨੂੰ ਰੋਕਿਆ, ਜਿਨ੍ਹਾਂ ਦੀ ਪਛਾਣ ਨਿ ਤਿਨ ਗੋਗਨਾ ਪੁੱਤਰ ਦੀਪਕ ਗੋਗਨਾ ਵਾਸੀ ਮੁਹੱਲਾ ਚਰਨਜੀਤ ਪੁਰਾ, ਜਲੰਧਰ ਅਤੇ ਹਰਪ੍ਰੀਤ ਕਸ਼ਯਪ ਪੁੱਤਰ ਹੀਰਾ ਲਾਲ ਵਾਸੀ ਕ੍ਰਿਸ਼ਨਾ ਨਗਰ, ਜਲੰਧਰ ਵਜੋਂ ਹੋਈ ਹੈ।

ਸ਼ਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੇ ਉਕਤ ਵਿਅਕਤੀਆਂ ਕੋਲੋਂ 3200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਨੌਜ਼ਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਲਾਕੇ ਵਿੱਚ ਨਸ਼ਿਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵਾਧੂ ਜਾਣਕਾਰੀ ਇਕੱਠੀ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਰਹੀ ਹੈ। ਸੀ.ਪੀ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here