ਪੰਜਾਬ ਯੂਨੀਵਰਸਿਟੀ ‘ਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ

0
92

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪਿਆ। ਪੰਜਾਬ ਯੂਨੀਵਰਸਿਟੀ ਦੇ ਵਿ ਦਿਆਰਥੀ ਧਰਨੇ ਉੱਤੇ ਬੈਠ ਗਏ ਹਨ

ਇਸ ਫ਼ੈੈਸਲੇ ਨਾਲ ਵਿ ਦਿਆਰਥੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਗੁਰਦਾਸ ਮਾਨ ਦੇ ਸ਼ੋਅ ਰੱਦ ਨੂੰ ਲੈ ਕੇ ਨਾਰਾਜ਼ ਵਿ ਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿ ਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਸ਼ੋਅ ਉਨ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਸੀ ਅਤੇ ਪ੍ਰਸ਼ਾਸਨ ਦਾ ਇਹ ਫ਼ੈਸਲਾ ਗੈਰ-ਵਾਜਬ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਆਪਣੇ ਫ਼ੈੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here