ਪੰਜਾਬ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਕਣਕ ਤੋਲਣ ਦਾ ਮਾਮਲਾ ਆਇਆ ਸਾਹਮਣੇ

0
86

ਮਾਨਸਾ : ਮਾਰਕੀਟ ਕਮੇਟੀ ਮਾਨਸਾ ਅਧੀਨ ਆਉਂਦੇ ਖਰੀਦ ਕੇਂਦਰ ਨੰਗਲ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਹ ਮਾਮਲਾ ਡਿਪਟੀ ਕਮਿਸ਼ਨਰ ਆਈ.ਏ.ਐਸ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੰਡੀ ਸੁਪਰਵਾਈਜ਼ਰ ਨੇ ਤੁਰੰਤ ਸਾਰੇ ਆੜ੍ਹਤੀਆਂ ਦੇ ਤੋਲ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ 5 ਫਰਮਾਂ ਦਾ ਤੋਲ ਜ਼ਿਆਦਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਫਰਮਾਂ ਦਾ ਤੋਲ ਜ਼ਿਆਦਾ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਇਕ ਫਰਮ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਮੰਡੀ ਬੋਰਡ ਦੇ ਨਿਯਮਾਂ ਅਨੁਸਾਰ ਜਾਂਚ ਦੌਰਾਨ ਡੇਢ ਕਿਲੋ ਤੋਂ 2 ਕਿਲੋ ਗ੍ਰਾਮ ਵੱਧ ਤੋਲ ਕਰਨ ‘ਤੇ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਜੇਕਰ ਮੰਡੀਆਂ ਵਿੱਚ ਕਿਸਾਨਾਂ ਨਾਲ ਧੋਖਾਧੜੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here