ਮੋਦੀ ਸਰਕਾਰ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ

0
61

ਨਵੀਂ ਦਿੱਲੀ : ਮੋਦੀ ਸਰਕਾਰ ਨੇ ਅੱਜ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਅੱਠਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ਾਸਲੇ ਤੋਂ ਬਾਅਦ ਦੇਸ਼ ਭਰ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਬੰਪਰ ਵਾਧਾ ਹੋ ਸਕਦਾ ਹੈ। ਫ਼ਾਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਸੋਧ ਕਰਨ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਨੇ ਕਿਹਾ, “1947 ਤੋਂ ਸੱਤ ਤਨਖਾਹ ਕਮਿਸ਼ਨ ਲਾਗੂ ਕੀਤੇ ਗਏ ਹਨ।” ਪੀ.ਐਮ ਮੋਦੀ ਨੇ ਨਿਯਮਤ ਤਨਖਾਹ ਕਮਿਸ਼ਨ ਬਣਾਉਣ ਦਾ ਸੰਕਲਪ ਲਿਆ ਸੀ, ਜਿਸ ਦੇ ਅਨੁਸਾਰ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਸ਼ੁਰੂ ਕੀਤਾ ਗਿਆ ਸੀ, ਜੋ 2026 ਤੱਕ ਚੱਲਣਾ ਸੀ, ਪਰ ਇਸ ਨੂੰ ਸਰਕਾਰ ਨੇ ਇੱਕ ਸਾਲ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ।

LEAVE A REPLY

Please enter your comment!
Please enter your name here