ਮੌਸਮ ਵਿਭਾਗ ਨੇ ਇਨ੍ਹਾਂ 4 ਜ਼ਿਲ੍ਹਿਆਂ ਮੀਂਹ ਪੈਣ ਦੀ ਜਤਾਈ ਸੰਭਾਵਨਾ

0
108

ਚੰਡੀਗੜ੍ਹ : ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਬਾਅਦ ਸ਼ੁੱਕਰਵਾਰ ਤੋਂ ਮੌਸਮ ਇਕ ਵਾਰ ਫਿਰ ਖੁਸ਼ਕ ਹੋ ਜਾਵੇਗਾ।

ਪੰਜਾਬ ਦੇ ਤਾਪਮਾਨ ਵਿੱਚ ਤਬਦੀਲੀ ਗੁਆਂਢੀ ਰਾਜਾਂ ਵਿੱਚ ਮੌਸਮ ਦੀ ਤਬਦੀਲੀ ਕਾਰਨ ਹੋਈ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਵੀ ਪਵੇਗਾ। ਵਿਭਾਗ ਮੁਤਾਬਕ ਅੱਜ ਤਾਪਮਾਨ ਸਥਿਰ ਰਹੇਗਾ ਪਰ ਵੀਰਵਾਰ ਤੋਂ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਤੇਜ਼ ਹਵਾਵਾਂ ਅਤੇ ਤੂਫਾਨ ਦੀ ਸੰਭਾਵਨਾ ਨੂੰ ਦੇਖਦੇ ਹੋਏ, ਪੱਕੀਆਂ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ।

ਮਾਹਰਾਂ ਦਾ ਕਹਿਣਾ ਹੈ ਕਿ 28 ਮਾਰਚ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫਤੇ ਤੱਕ ਕਈ ਥਾਵਾਂ ‘ਤੇ ਇਹ 34 ਤੋਂ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤਪਦੀ ਧੁੱਪ ਅਤੇ ਵਧਦੀ ਗਰਮੀ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਦਾ ਅਸਰ ਖਾਸ ਤੌਰ ‘ਤੇ ਦੁਪਹਿਰ ਨੂੰ ਮਹਿਸੂਸ ਕੀਤਾ ਜਾਵੇਗਾ।

LEAVE A REPLY

Please enter your comment!
Please enter your name here