ਪੰਜਾਬ : ਪੰਜਾਬ ‘ਚ ਹੁਣ ਠੰਡ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਨੂੰ 20 ਦਸੰਬਰ ਤੱਕ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਸੀਤ ਲਹਿਰ ਨੇ ਪੂਰੇ ਪੰਜਾਬ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸਰਦੀ ਪੂਰੇ ਜ਼ੋਰਾਂ ‘ਤੇ ਪਵੇਗੀ। ਮੌਸਮ ਵਿਭਾਗ ਨੇ ਪੰਜਾਬ ਦੇ 6 ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਸ਼ੁੱਕਰਵਾਰ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ, ਫਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜਾਂ ਤੋਂ ਆ ਰਹੀਆਂ ਠੰਡੀਆਂ ਬਰਫੀਲੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।










