ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਵਿਧਾਇਕ ਮਦਨ ਲਾਲ ਬੱਗਾ ਨੂੰ ਸੌਂਪੀ ਗਈ ਜ਼ਿੰਮੇਵਾਰੀ

0
63

ਲੁਧਿਆਣਾ : ਵਿਧਾਇਕ ਗੁਰਪ੍ਰੀਤ ਬੱਸੀ ਗੋਗੀ (Gurpreet Bassi Gogi) ਦੀ 11 ਜਨਵਰੀ ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ। ਲੁਧਿਆਣਾ ਪੱਛਮੀ ਦੇ ਵਿਧਾਇਕ ਹੋਣ ਤੋਂ ਇਲਾਵਾ ਉਹ ਲੋਕਲ ਬਾਡੀਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਦੀ ਮੌਤ ਕਾਰਨ ਇਹ ਅਸਾਮੀਆਂ ਖਾਲੀ ਹੋ ਗਈਆਂ ਹਨ।

ਇਸ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਮਦਨ ਲਾਲ ਬੱਗਾ ਨੂੰ ਲੋਕਲ ਬਾਡੀਜ਼ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਮਦਨ ਲਾਲ ਬੱਗਾ 2024-25 ਦੇ ਬਾਕੀ ਰਹਿੰਦੇ ਕਾਰਜਕਾਲ ਲਈ ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਕਮੇਟੀ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲਣਗੇ।

LEAVE A REPLY

Please enter your comment!
Please enter your name here