ਸਰਕਾਰੀ ਬੱਸਾਂ ਦੀ ਚੱਲ ਰਹੀ ਹੜਤਾਲ ਨੂੰ ਦੇਖਦੇ ਹੋਏ ਮੁੱਖ ਮੰਤਰੀ ਮਾਨ ਨੇ ਬੁਲਾਈ ਮੀਟਿੰਗ

0
75
Chandigarh, Mar 30 (ANI): Punjab Chief Minister Bhagwant Mann addresses a press conference, in Chandigarh on Wednesday. (ANI Photo)

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਪੰਜਾਬ ਵਿੱਚ ਠੇਕਾ ਮੁਲਾਜ਼ਮ ਯੂਨੀਅਨ ਦੀ ਚੱਲ ਰਹੀ ਤਿੰਨ ਰੋਜ਼ਾ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅਹਿਮ ਮੀਟਿੰਗ ਸੱਦੀ ਹੈ।

ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ.ਟੀ.ਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ 15 ਜਨਵਰੀ 2025 ਨੂੰ ਸਵੇਰੇ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1, ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਉਕਤ ਮੀਟਿੰਗ ਵਿੱਚ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰ ਹਾਜ਼ਰ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਦਾ ਅੱਜ ਦੂਜਾ ਦਿਨ ਸੀ। ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਆਦਿ ਵਿੱਚ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਨੌਕਰੀਆਂ ਜਾਂ ਹੋਰ ਕੰਮਾਂ ਲਈ ਜਾਣ ਵਾਲੇ ਲੋਕ ਸਾਰਾ ਦਿਨ ਪ੍ਰੇਸ਼ਾਨ ਰਹੇ। ਸੂਬੇ ਭਰ ਵਿੱਚ 3000 ਦੇ ਕਰੀਬ ਬੱਸਾਂ ਖੜ੍ਹੀਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A REPLY

Please enter your comment!
Please enter your name here