ਜਲੰਧਰ : ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਦੇ ਲਈ, ਅੱਜ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, ਅੱਜ 24 ਕੈਰੇਟ ਸੋਨੇ ਦੀ ਕੀਮਤ 1,57,300 ਰੁਪਏ ਦਰਜ ਕੀਤਾ ਗਿਆ, ਜਦੋਂ ਕਿ ਬੀਤੇ ਦਿਨ ਇਹ 1,58,300 ਰੁਪਏ ਤੱਕ ਪਹੁੰਚ ਗਈ ਸੀ।
ਇਸੇ ਤਰ੍ਹਾਂ, 22 ਕੈਰੇਟ ਸੋਨੇ ਦੀ ਕੀਮਤ ਅੱਜ 1,46,290 ਰੁਪਏ ਹੈ, ਜੋ ਕਿ ਪਿਛਲੇ ਦਿਨ 1,47,220 ਰੁਪਏ ਸੀ।
ਇਸ ਦੌਰਾਨ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ ਹੈ। ਅੱਜ, ਚਾਂਦੀ ਦੀ ਕੀਮਤ 2,42,000 ਰੁਪਏ ਹੈ, ਜਦੋਂ ਕਿ ਬੀਤੇ ਦਿਨ ਇਹ 2,44,500 ਰੁਪਏ ਤੱਕ ਪਹੁੰਚ ਗਈ ਸੀ।
