ਅੰਮ੍ਰਿਤਸਰ, – ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ‘ਤੇ ਮਿਲੀ ਹੈ। ਧਮਕੀ ਦੇਣ ਵਾਲੇ ਨੇ ਦਾਅਵਾ ਕੀਤਾ ਹੈ ਕਿ ਪਾਈਪਾਂ ਵਿੱਚ ਆਰ.ਡੀ.ਐਕਸ. ਭਰਿਆ ਗਿਆ ਹੈ ਜਿਸ ਦੀ ਵਰਤੋਂ ਹਰਿਮੰਦਰ ਸਾਹਿਬ ਦੇ ਅੰਦਰ ਧਮਾਕੇ ਕਰਨ ਲਈ ਕੀਤੀ ਜਾਵੇਗੀ।
ਸੁਰੱਖਿਆ ਕਾਰਨਾਂ ਕਰਕੇ ਨਾ ਤਾਂ ਮੇਲ ਅਤੇ ਨਾ ਹੀ ਇਸ ਵਿੱਚ ਲਿਖੇ ਸ਼ਬਦ ਜਨਤਕ ਕੀਤੇ ਗਏ ਹਨ। ਜਾਂਚ ਲਈ ਕੁੱਤਿਆਂ ਅਤੇ ਬੰਬ ਸਕੁਐਡ ਦੀਆਂ ਟੀਮਾਂ ਪਹੁੰਚ ਗਈਆਂ ਹਨ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਅੰਮ੍ਰਿਤਸਰ ਪੁਲਿਸ ਵੀ ਚੌਕਸ ਹੋ ਗਈ ਹੈ। ਬੀ.ਐਸ.ਐਫ. ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਮੇਲ ਰਾਹੀਂ ਮਿਲੀ ਸੀ।










