ਜਲੰਧਰ : ਜਲੰਧਰ ਜ਼ਿਲ੍ਹੇ (Jalandhar district) ਵਿੱਚ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 6 ਜਨਵਰੀ 2025 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (Shri Guru Gobind Singh Ji) ਦਾ ਗੁਰਪੁਰਬ ਦੇਸ਼ ਭਰ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਦਰਅਸਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸ ਸਬੰਧ ਵਿੱਚ ਪ੍ਰਸ਼ਾਸਨ ਵੱਲੋਂ 2 ਜਨਵਰੀ ਨੂੰ ਜਲੰਧਰ ਵਿੱਚ ਅੱਧੇ ਦਿਨ ਦੀ ਛੁੱਟੀ ਰੱਖੀ ਗਈ ਹੈ। ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅਤੇ ਕਾਲਜ ਦੁਪਹਿਰ ਤੋਂ ਬਾਅਦ ਬੰਦ ਰਹਿਣਗੇ।