ਚੰਡੀਗੜ੍ਹ: ਐਸ.ਏ.ਐਸ.ਨਗਰ ਪੁਲਿਸ (SAS Nagar Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਖਤਰਨਾਕ ਅੱਤਵਾਦੀ ਮਾਡਿਊਲ (Terrorist module) ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਬੱਬਰ ਖਾਲਸਾ ਦੇ ਅੱਤਵਾਦੀਆਂ ਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਦਿੱਤੀ ਹੈ। ਇਸ ਅੱਤਵਾਦੀ ਮਾਡਿਊਲ ਨੂੰ ਟਾਰਗੇਟ ਕਿਲਿੰਗ ਲਈ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਪ੍ਰਾਪਤ ਸੀ, ਜਿਸ ਨੇ ਆਈ.ਐਸ.ਆਈ. ਦੀ ਮਦਦ ਨਾਲ ਉਨ੍ਹਾਂ ਨੂੰ ਹਥਿਆਰ ਅਤੇ ਹੋਰ ਸਹਾਇਤਾ ਪ੍ਰਦਾਨ ਕਰਵਾਈ ਸੀ। ਫੜੇ ਗਏ ਅੱਤਵਾਦੀਆਂ ਕੋਲੋਂ 6 ਪਿਸਤੌਲ ਅਤੇ 275 ਜਿੰਦਾ ਕਾਰਤੂਸ ਬਰਾਮਦ ਹੋਏ ਹਨ।