ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਦੁਆਰਾ ਅਭਿਨੀਤ, ਨਿਰਮਿਤ ਅਤੇ ਨਿਰਦੇਸ਼ਿਤ ਫਿਲਮ ਐਮਰਜੈਂਸੀ ਨੂੰ ਅਧਿਕਾਰਤ ਤੌਰ ‘ਤੇ ਸੈਂਸਰ ਸਰਟੀਫਿਕੇਟ (Censor Certificate) ਮਿਲ ਗਿਆ ਹੈ। ਜ਼ੀ ਸਟੂਡੀਓਜ਼ ਅਤੇ ਮਣੀਕਰਨਿਕਾ ਫਿਲਮਜ਼ ਦੁਆਰਾ ਨਿਰਮਿਤ ‘ਐਮਰਜੈਂਸੀ’ ਸਾਲ 1975 ‘ਤੇ ਅਧਾਰਤ ਹੈ, ਜਦੋਂ ਐਮਰਜੈਂਸੀ ਲਗਾਈ ਗਈ ਸੀ। ਇਸ ਫਿਲਮ ‘ਚ ਕੰਗਨਾ, ਇੰਦਰਾ ਗਾਂਧੀ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਐਮਰਜੈਂਸੀ ਪਹਿਲਾਂ 06 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣੀ ਸੀ ਪਰ ਇਸ ਨੂੰ ਸੈਂਸਰ ਸਰਟੀਫਿਕੇਟ ਨਹੀਂ ਮਿਲ ਸਕਿਆ। ਫਿਲਮ ਐਮਰਜੈਂਸੀ ਨੂੰ ਹੁਣ ਅਧਿਕਾਰਤ ਤੌਰ ‘ਤੇ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ।
ਸੋਸ਼ਲ ਮੀਡੀਆ ‘ਤੇ ਖ਼ਬਰ ਸਾਂਝੀ ਕਰਦੇ ਹੋਏ ਕੰਗਨਾ ਰਣੌਤ ਨੇ ਟਵੀਟ ਕੀਤਾ, ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਨੂੰ ਸਾਡੀ ਫਿਲਮ ਐਮਰਜੈਂਸੀ ਲਈ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਤੁਹਾਡੇ ਧੀਰਜ ਅਤੇ ਸਮਰਥਨ ਲਈ ਤੁਹਾਡਾ ਧੰਨਵਾਦ। ਫਿਲਮ ‘ਐਮਰਜੈਂਸੀ’ ‘ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ, ਵਿਸਾਕ ਨਾਇਰ ਅਤੇ ਮਰਹੂਮ ਸਤੀਸ਼ ਕੌਸ਼ਿਕ ਵੀ ਮੁੱਖ ਭੂਮਿਕਾਵਾਂ ‘ਚ ਹਨ।