ਲੁਧਿਆਣਾ : ਸ਼ਹਿਰ ਦੇ ਟਿੱਬਾ ਇਲਾਕੇ ‘ਚ ਇਕ ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੀ ਪਛਾਣ ਮੇਵਾਰਾਮ ਵਜੋਂ ਹੋਈ ਹੈ, ਜੋ ਇਕ ਡਰਾਇੰਗ ਫੈਕਟਰੀ ਵਿਚ ਵਾਸ਼ਿੰਗ ਮਾਸਟਰ ਸੀ। ਜਿਵੇਂ ਹੀ ਲੋਕਾਂ ਨੇ ਲਾਸ਼ ਵੇਖੀ, ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।