ਪੰਜਾਬ ਸਰਕਾਰ ਵੱਲੋਂ ਫਰਵਰੀ ਮਹੀਨੇ ਤੋਂ ਲੋਕਾਂ ਨੂੰ ਘਰ-ਘਰ ਪਹੁੰਚੇਗਾ ਸਸਤਾ ਰਾਸ਼ਨ

0
282

ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ (Local Government Minister Balkar Singh) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਫਰਵਰੀ ਮਹੀਨੇ ਤੋਂ ਲੋਕਾਂ ਨੂੰ ਸਸਤਾ ਰਾਸ਼ਨ ਘਰ-ਘਰ ਪਹੁੰਚਾ ਦੇਵੇਗੀ। ਮੁੱਖ ਮੰਤਰੀ ਇਸ ਸਬੰਧ ਵਿੱਚ ਪਹਿਲਾਂ ਹੀ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਦਾ ਐਲਾਨ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਾਹਰ ਰਾਸ਼ਨ ਲੈਣ ਲਈ ਜਾਣ ਸਮੇਂ ਹੋਣ ਵਾਲੀ ਅਸੁਵਿਧਾ ਦੂਰ ਹੋ ਜਾਵੇਗੀ। ਘਰ-ਘਰ ਰਾਸ਼ਨ ਪਹੁੰਚਾ ਕੇ ਸਭ ਤੋਂ ਪਹਿਲਾਂ ਵਿਚੋਲਿਆਂ ਨੂੰ ਦੂਰ ਕੀਤਾ ਜਾਵੇਗਾ ਅਤੇ ਦੂਜਾ ਲੋਕਾਂ ਨੂੰ ਘਰ ਵਿਚ ਪੂਰਾ ਰਾਸ਼ਨ ਮਿਲੇਗਾ। ਉਨ੍ਹਾਂ ਕਿਹਾ ਕਿ ਇੱਕ ਵਾਰ ਜਦੋਂ ਰਾਸ਼ਨ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਵੇਗਾ ਤਾਂ ਉਨ੍ਹਾਂ ਨੂੰ ਨਾ ਸਿਰਫ਼ ਪੂਰੀ ਮਾਤਰਾ ਵਿੱਚ ਰਾਸ਼ਨ ਦਾ ਸਮਾਨ ਮਿਲੇਗਾ ਸਗੋਂ ਮਿਆਰੀ ਰਾਸ਼ਨ ਵੀ ਮਿਲ ਸਕੇਗਾ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਆਦਾਤਰ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਹੁਣ ਹੋਰ ਤੇਜ਼ ਹੋ ਰਹੀ ਹੈ।

ਲੋਕਲ ਬਾਡੀਜ਼ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦਾ ਏਜੰਡਾ ਲੈ ਕੇ ਆਮ ਆਦਮੀ ਪਾਰਟੀ ਲੋਕਾਂ ਵਿੱਚ ਜਾ ਰਹੀ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸਿਰਫ ਸਾਡੀ ਪਾਰਟੀ ਹੀ ਲੋਕਾਂ ਦਾ ਭਲਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ।

ਉਨ੍ਹਾਂ ਵੱਲੋਂ ਪਿਛਲੇ 2-3 ਦਿਨਾਂ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਣਵਰਤੇ ਫੰਡਾਂ ਨੂੰ ਤੁਰੰਤ ਖਰਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਿਉਂਕਿ ਇਸ ਨਾਲ ਇੱਕ ਤਾਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਦੂਜਾ, ਇਹ ਸਰਕਾਰ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਗਤਾ ਦੇ ਆਧਾਰ ’ਤੇ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here