ਅਨੰਤਨਾਗ : ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਅੱਜ ਅਧਿਕਾਰੀਆਂ ਨੇ ਦੱਖਣੀ ਕਸ਼ਮੀਰ ਦੇ ਤਰਾਲ ਅਤੇ ਬਿਜਬੇੜਾ ਇਲਾਕਿਆਂ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਰਿਹਾਇਸ਼ੀ ਘਰਾਂ ਨੂੰ ਢਾਹ ਦਿੱਤਾ ਹੈ। ਇਹ ਘਟਨਾ ਪਹਿਲਗਾਮ ਹਮਲੇ ਦੇ ਤਿੰਨ ਦਿਨ ਬਾਅਦ ਵਾਪਰੀ ਹੈ , ਜਿਸ ਵਿਚ ਘੱਟੋ-ਘੱਟ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਸੈਲਾਨੀ ਸਨ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੈਸਰਨ ਪਹਿਲਗਾਮ ਘਟਨਾ ਵਿੱਚ ਉਨ੍ਹਾਂ ਦੀ ਕਥਿਤ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਪੁਲਵਾਮਾ ਜ਼ਿਲ੍ਹੇ ਦੇ ਤਰਾਲ ‘ਚ ਆਸਿਫ ਸ਼ੇਖ ਅਤੇ ਅਨੰਤਨਾਗ ਦੇ ਬਿਜਬੇੜਾ ‘ਚ ਆਦਿਲ ਥੋਕਰ ਦੇ ਘਰ ਧਮਾਕਿਆਂ ਨਾਲ ਢਹਿ-ਢੇਰੀ ਕਰ ਦਿੱਤੇ ਗਏ ਹਨ।
ਪਿਛਲੇ ਮੰਗਲਵਾਰ ਨੂੰ ਬੈਸਰਨ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਪਹਿਲਗਾਮ ਦੇ ਇਕ ਸਥਾਨਕ ਨਿਵਾਸੀ ਅਤੇ 25 ਸੈਲਾਨੀਆਂ ਸਮੇਤ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ‘ਚੋਂ ਇਕ ਨੇਪਾਲ ਦਾ ਸੀ ਅਤੇ ਬਾਕੀ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਸਨ।