ਚੰਡੀਗੜ੍ਹ : ਕੜਾਕੇ ਦੀ ਠੰਢ ਦਰਮਿਆਨ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਠੰਢ ਦੇ ਮੱਦੇਨਜ਼ਰ ਪੰਜਾਬ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਵੀ ਕੀਤਾ ਗਿਆ ਸੀ ਪਰ ਹੁਣ ਮੌਸਮ ਬਹੁਤ ਬਦਲ ਗਿਆ ਹੈ ਅਤੇ ਦਿਨ ਧੁੱਪ ਨਿਕਲੀ ਹੋਈ ਹੈ।
ਇਸ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਹੋਰ ਵਾਧਾ ਕਰਨ ਸਬੰਧੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ ਅਤੇ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਹੀ ਖੁੱਲ੍ਹਣਗੇ। ਕਿਆਸ ਲਗਾਇਆ ਜਾ ਰਿਹਾ ਹੈ ਕਿ ਸਕੂਲ ਦੇ ਸਮੇਂ ਵਿੱਚ ਬਦਲਾਅ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ੁਰੂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਸਨ, ਪਰ ਇਸ ਤੋਂ ਬਾਅਦ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਇਹ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਸੂਬੇ ਦੇ ਸਕੂਲ 8 ਜਨਵਰੀ ਬੁੱਧਵਾਰ ਨੂੰ ਖੁੱਲ੍ਹਣਗੇ। ਹਾਲਾਂਕਿ ਕਈ ਸੂਬਿਆਂ ‘ਚ ਸਰਦੀਆਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ ਪਰ ਪੰਜਾਬ ‘ਚ ਮੌਸਮ ‘ਚ ਕਾਫੀ ਬਦਲਾਅ ਆਇਆ ਹੈ, ਜਿਸ ਕਾਰਨ ਬੁੱਧਵਾਰ ਤੋਂ ਸਾਰੇ ਸਕੂਲ ਖੁੱਲ੍ਹਣਗੇ।