ਅਮਰੀਕਾ ਨੇ ਗੈਰ-ਕਾਨੂੰਨੀ ਤੌਰ ‘ਤੇ ਰਹਿਣ ਵਾਲੇ 1100 ਭਾਰਤੀਆਂ ਨੂੰ ਕੀਤਾ ਡਿਪੋਰਟ

0
79

USA : ਯੂ.ਐਸ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਵਿੱਚ ਬਾਰਡਰ ਅਤੇ ਇਮੀਗ੍ਰੇਸ਼ਨ ਨੀਤੀ ਦੇ ਸਹਾਇਕ ਸਕੱਤਰ ਰਾਇਸ ਬਰਨਸਟਾਈਨ ਮਰੇ ਨੇ ਇੱਕ ਔਨਲਾਈਨ ਮੀਡੀਆ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਮਰੀਕਾ ਨੇ ਪਿਛਲੇ 12 ਮਹੀਨਿਆਂ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿਣ ਲਈ 1100 ਭਾਰਤੀਆਂ ਨੂੰ ਡਿਪੋਰਟ ਕੀਤਾ ਹੈ। ਮਰੇ ਨੇ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਾਨੂੰਨੀ ਤੌਰ ‘ਤੇ ਦਾਖਲ ਹੁੰਦਾ ਹੈ, ਜੇਕਰ ਉਹ ਗੰਭੀਰ ਅਪਰਾਧ ਕਰਦੇ ਹਨ ਤਾਂ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ।

ਪਿਛਲੇ ਇੱਕ ਸਾਲ ਵਿੱਚ ਅਮਰੀਕਾ ਨੇ 1100 ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰਹਿਣ ਕਾਰਨ ਡਿਪੋਰਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਕਸੀਕੋ ਜਾਂ ਕੈਨੇਡਾ ਨਾਲ ਅਮਰੀਕਾ ਦੀਆਂ ਸਰਹੱਦਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਪਾਰ ਕਰਨ ਵਾਲੇ ਸਾਰੇ ਲੋਕਾਂ ‘ਤੇ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਨਾਲ ਹੀ ਦੇਸ਼ ਨਿਕਾਲਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, ’30 ਸਤੰਬਰ, 2024 ਨੂੰ ਖਤਮ ਹੋਏ ਵਿੱਤੀ ਸਾਲ 2024 ਵਿੱਚ, ਅਮਰੀਕਾ ਨੇ 1100 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ।’

ਇਨ੍ਹਾਂ ਦੇਸ਼ ਨਿਕਾਲੇ ਦੇ ਮੁੱਢਲੇ ਕਾਰਨ ਬਾਰੇ ਮਰੇ ਨੇ ਕਿਹਾ ਕਿ ਇਹ ਲੋਕ ਮੈਕਸੀਕੋ ਜਾਂ ਕੈਨੇਡਾ ਦੀ ਸਰਹੱਦ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਣਾ ਚਾਹੁੰਦੇ ਸਨ। ਉਨ੍ਹਾਂ ਨੂੰ ਅਮਰੀਕਾ ਵਿਚ ਰਹਿਣ ਦਾ ਕੋਈ ਕਾਨੂੰਨੀ ਹੱਕ ਨਹੀਂ ਸੀ। ਮਰੇ ਨੇ ਕਿਹਾ ਕਿ ਅਮਰੀਕਾ ਕੋਲ ਇਹ ਪਤਾ ਕਰਨ ਲਈ ਸਹੀ ਅੰਕੜੇ ਨਹੀਂ ਹਨ ਕਿ ਡਿਪੋਰਟ ਕੀਤੇ ਗਏ ਲੋਕ ਪੰਜਾਬ ਜਾਂ ਕਿਸੇ ਹੋਰ ਸੂਬੇ ਦੇ ਸਨ।

ਉਨ੍ਹਾਂ ਕਿਹਾ ਕਿ ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਜਾਣ ਵਾਲੀ ਆਖਰੀ ਫਲਾਈਟ 22 ਅਕਤੂਬਰ ਨੂੰ ਭਾਰਤ ਆਈ ਸੀ ਅਤੇ ਇਸ ‘ਚ 100 ਦੇ ਕਰੀਬ ਲੋਕ ਸਵਾਰ ਸਨ। ਮਰੇ ਨੇ ਕਿਹਾ, “ਡਿਪੋਰਟ ਕੀਤੇ ਗਏ ਸਾਰੇ ਬਾਲਗ ਪੁਰਸ਼ ਅਤੇ ਔਰਤਾਂ ਸਨ ਅਤੇ ਉਨ੍ਹਾਂ ਵਿੱਚ ਕੋਈ ਵੀ ਬੱਚਾ ਸ਼ਾਮਲ ਨਹੀਂ ਸੀ।

LEAVE A REPLY

Please enter your comment!
Please enter your name here