ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ,ਇੱਕ ਦੀ ਮੌਤ,ਦੋ ਜ਼ਖ਼ਮੀ

0
204

ਤਰਨਤਾਰਨ : ਤਰਨਤਾਰਨ (Tarn Taran) ‘ਚ ਗੋਲ਼ੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤਰਨਤਾਰਨ ਦੇ ਪਿੰਡ ਖਵਾਸਪੁਰ ਦੀ ਹੈ ਜਿੱਥੇ ਕਿਸੇ ਕਾਰਨ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ।

ਮ੍ਰਿਤਕ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਝਗੜੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਰੀਬ 3-4 ਲੋਕਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ।

LEAVE A REPLY

Please enter your comment!
Please enter your name here