ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

0
77

ਬਟਾਲਾ : ਬਟਾਲਾ ਦੇ ਗਾਂਧੀ ਨਗਰ ਕੈਂਪ (Batala’s Gandhi Nagar camp) ਵਿੱਚ ਦੋ ਭਰਾਵਾਂ ਵਿੱਚ ਹੋਈ ਲੜਾਈ ਨੇ ਉਸ ਸਮੇਂ ਖ਼ੂਨੀ ਰੂਪ ਧਾਰਨ ਕਰ ਲਿਆ ਜਦੋਂ ਵੱਡੇ ਭਰਾ ਦਾ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਛੋਟਾ ਭਰਾ ਮੌਕੇ ਤੋਂ ਫਰਾਰ ਹੋ ਗਿਆ।

ਇਲਾਕੇ ਦੇ ਲੋਕਾਂ ਅਨੁਸਾਰ ਅਜੈ ਕੁਮਾਰ ਅਤੇ ਉਸ ਦਾ ਛੋਟਾ ਭਰਾ ਹੀਰਾ ਇੱਕ ਘਰ ਵਿੱਚ ਰਹਿੰਦੇ ਸਨ। ਵੱਡੇ ਭਰਾ ਅਜੈ ਕੁਮਾਰ ਦਾ ਤਲਾਕ ਹੋ ਗਿਆ ਸੀ ਅਤੇ ਉਸ ਦਾ ਇੱਕ ਬੱਚਾ ਵੀ ਹੈ। ਛੋਟਾ ਭਰਾ ਹੀਰਾ ਵੀ ਵਿਆਹਿਆ ਹੋਇਆ ਹੈ ਪਰ ਉਸ ਨੇ ਵੱਡੇ ਭਰਾ ‘ਤੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਕਰਕੇ ਵੱਡੇ ਭਰਾ ਨੂੰ ਰੋਕਦਾ ਸੀ।

ਇਸ ਕਾਰਨ ਦੋਵਾਂ ਭਰਾਵਾਂ ਵਿੱਚ ਲੜਾਈ ਹੋ ਗਈ ਅਤੇ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਅਤੇ ਭੱਜ ਗਿਆ। ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ ਡੀ.ਐਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਤਲ ਨੂੰ ਜਲਦੀ ਹੀ ਕਾਬੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here