ਪੰਜਾਬ: ਕੇਂਦਰੀ ਏਜੰਸੀ (The Central Agency) ਨੇ ਪੰਜਾਬ ‘ਚ ਤੜਕੇ-ਤੜਕੇ ਛਾਪੇਮਾਰੀ ਕੀਤੀ ਹੈ। ਅੱਜ ਸਵੇਰੇ ਹੀ ਜ਼ਿਲ੍ਹਾ ਬਠਿੰਡਾ ,ਮੁਕਤਸਰ ਸਾਹਿਬ,ਮਾਨਸਾ ਵਿੱਚ ਕੌਮੀ ਜਾਂਚ ਏਜੰਸੀ (The National Investigation Agency), (ਐਨ.ਆਈ.ਏ.) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੀਨਿਊ ‘ਤੇ ਸਥਿਤ ਇਕ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਪਤਾ ਲੱਗਾ ਹੈ ਕਿ ਐਨ.ਆਈ.ਏ. ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਐਨ.ਆਈ.ਏ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨਦੀਨ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ, ਜੋ ਕਿ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਉਸ ਖ਼ਿਲਾਫ਼ ਐਨ.ਡੀਪੀ.ਐਸ. ਐਕਟ ਤਹਿਤ ਕੇਸ ਦਰਜ ਹੈ।