ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

0
39

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Former Punjab Minister Sunder Sham Arora) ਨੂੰ ਹਾਈਕੋਰਟ (The High Court) ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਕੇਸ ਨੂੰ ਰੱਦ ਕਰ ਦਿੱਤਾ ਹੈ। ਇੱਕ ਰੀਅਲ ਅਸਟੇਟ ਕੰਪਨੀ ਨੂੰ ਪਲਾਟ ਅਤੇ ਟਾਊਨਸ਼ਿਪ ਸਥਾਪਤ ਕਰਨ ਦੀ ਇਜਾਜ਼ਤ ਦੇਣ ਲਈ ੳਨ੍ਹਾਂ ਵਿਰੁੱਧ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਅਰੋੜਾ ਨੇ ਹਾਈ ਕੋਰਟ ਤੋਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਜਾਣੋ ਕੀ ਹੈ ਪੂਰਾ ਮਾਮਲਾ 
ਬੀਤੇ ਦਿਨੀ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈ.ਏ.ਐੱਸ. ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀ.ਐੱਸ.ਆਈ.ਡੀ.ਸੀ.) ਦੇ 10 ਸਰਕਾਰੀ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਇਲਜ਼ਾਮਾਂ ਤਹਿਤ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਰੰਗੇ ਹੱਥੀਂ ਫੜਨ ਦਾ ਦਾਅਵਾ ਕੀਤਾ ਸੀ।

ਦਰਜ ਹੋਇਆ ਇਹ ਕੇਸ ਇੱਕ ਉਦਯੋਗਿਕ ਪਲਾਂਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਕਥਿਤ ਇਲਜ਼ਾਮਾਂ ਹੇਠ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ ਜਾਂ ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ।

LEAVE A REPLY

Please enter your comment!
Please enter your name here