38 ਸਾਲਾਂ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਖੇਤਾਂ ‘ਚੋਂ ਮਿਲੀ ਲਾਸ਼

0
42

ਜਲੰਧਰ : ਸਦਰ ਪੁਲਿਸ (The Sadar Police) ਨੂੰ ਨਕੋਦਰ ਵਿੱਚ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਆਏ 38 ਸਾਲਾਂ ਨੌਜਵਾਨ ਦੀ ਲਾਸ਼ ਨਕੋਦਰ-ਜਲੰਧਰ ਰੋਡ (The Nakodar-Jalandhar Road) ‘ਤੇ ਪਿੰਡ ਮੂਧਾ ਨੇੜੇ ਖੇਤਾਂ ‘ਚੋਂ ਖੂਨ ਨਾਲ ਲੱਥਪੱਥ ਮਿਲੀ ਹੈ। ਸੂਚਨਾ ਮਿਲਦੇ ਹੀ ਤੁਰੰਤ ਡੀ.ਐਸ.ਪੀ ਨਕੋਦਰ ਸੁਖਪਾਲ ਸਿੰਘ, ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਤਿਲਕ ਨਗਰ, ਜਲੰਧਰ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਸਤਪਾਲ ਨੇ ਦੱਸਿਆ ਕਿ ਉਸਦਾ ਲੜਕਾ ਮੁਕੇਸ਼ ਕੁਮਾਰ (38) ਜੋ ਕਿ ਸ਼ਾਦੀਸ਼ੁਦਾ ਹੈ ਅਤੇ ਘਰ ਵਿੱਚ ਖੇਡਾਂ ਦਾ ਸਮਾਨ ਬਣਾਉਂਦਾ ਸੀ।ਬੀਤੀ 19 ਦਸੰਬਰ ਨੂੰ ਮੁਕੇਸ਼ ਕੁਮਾਰ ਸ਼ਾਮ ਨੂੰ ਨਕੋਦਰ ਵਿੱਚ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਦੀ ਗੱਲ ਕਹਿ ਕੇ ਘਰ ਤੋਂ ਮੋਟਰ ਸਾਇਕਲ ‘ਤੇ ਗਿਆ ਸੀ। ਜਦੋਂ ਉਹ ਰਾਤ ਨੂੰ ਘਰ ਨਹੀਂ ਪਰਤਿਆ ਤਾਂ ਅਸੀਂ ਉਸ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਉਸ ਦਾ ਮੋਬਾਈਲ ਵੀ ਬੰਦ ਸੀ।

ਅਗਲੇ ਦਿਨ ਪਤਾ ਲੱਗਾ ਕਿ ਮੁਕੇਸ਼ ਕੁਮਾਰ ਦੀ ਲਾਸ਼ ਨਕੋਦਰ-ਜਲੰਧਰ ਰੋਡ ‘ਤੇ ਪਿੰਡ ਮੂਧਾ ਨੇੜੇ ਆਲੂਆਂ ਦੇ ਖੇਤ ‘ਚ ਪਈ ਸੀ। ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਉਸ ਦੇ ਲੜਕੇ ਦਾ ਮੋਟਰਸਾਈਕਲ ਅਤੇ ਪਰਸ ਵੀ ਖੋਹ ਕੇ ਲੈ ਗਏ।

ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ
ਇਸ ਸਬੰਧੀ ਜਦੋਂ ਥਾਣਾ ਸਦਰ ਦੇ ਇੰਚਾਰਜ ਬਲਜਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here