ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਤੇਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਆਪਣੀ ਪਾਰਟੀ ਲਈ ਪ੍ਰਚਾਰ ਕਰਨ ‘ਚ ਜੁਟੀਆਂ ਹੋਈਆਂ ਹਨ। ਦਿੱਲੀ ‘ਚ 5 ਫਰਵਰੀ ਨੂੰ ਇਕ ਪੜਾਅ ‘ਚ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੀਬੀ ਸਹਿਯੋਗੀ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਅੱਜ ਰਾਊਜ਼ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੇ ਖ਼ਿਲਾਫ਼ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਹੈ। ਭਾਜਪਾ ਨੇ ਸੀ.ਐਮ ਆਤਿਸ਼ੀ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।