ਹਰਿਆਣਾ ਕੈਬਨਿਟ ਮੀਟਿੰਗ ਦੀ ਤਰੀਕ ‘ਚ ਬਦਲਾਅ , ਹੁਣ ਇਸ ਦਿਨ ਹੋਵੇਗੀ ਬੈਠਕ

0
269

ਚੰਡੀਗੜ੍ਹ : ਦੇਰ ਰਾਤ ਹਰਿਆਣਾ ਕੈਬਨਿਟ (Haryana Cabinet) ਦੀ ਮੀਟਿੰਗ ਵਿੱਚ ਫੇਰਬਦਲ ਕੀਤੇ ਗਏ। 28 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਹੁਣ 27 ਨਵੰਬਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Cm Manohar Lal Khattar) ਦੀ ਪ੍ਰਧਾਨਗੀ ਹੇਠ ਸ਼ਾਮ 4 ਵਜੇ ਹਰਿਆਣਾ ਸਕੱਤਰੇਤ ਵਿੱਚ ਹੋਵੇਗੀ। ਮੀਟਿੰਗ ਵਿੱਚ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਤਰੀਕ ਤੈਅ ਕੀਤੀ ਜਾਵੇਗੀ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ‘ਚ ਚੋਣ ਸਾਲ ਸ਼ੁਰੂ ਹੋ ਗਿਆ ਹੈ, ਅਜਿਹੇ ‘ਚ ਸਰਕਾਰ ਇਸ ਬੈਠਕ ‘ਚ ਕੁਝ ਨਵੀਆਂ ਯੋਜਨਾਵਾਂ ਨੂੰ ਵੀ ਮਨਜ਼ੂਰੀ ਦੇ ਸਕਦੀ ਹੈ।

LEAVE A REPLY

Please enter your comment!
Please enter your name here