ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ (Meteorological Department) ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ, ਜਿਸ ਕਾਰਨ ਠੰਢ ਵਧ ਗਈ ਹੈ।
ਵਿਭਾਗ ਮੁਤਾਬਕ 4 ਜਨਵਰੀ ਤੋਂ ਪੰਜਾਬ ‘ਚ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ 2 ਦਿਨਾਂ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਹੋਰ ਹੇਠਾਂ ਜਾਵੇਗਾ। ਅੱਜ 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਰਾਜ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਪਹਿਲਾਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸਕੂਲ 1 ਜਨਵਰੀ ਤੋਂ ਖੁੱਲ੍ਹਣੇ ਸਨ। ਹੁਣ 8 ਜਨਵਰੀ ਤੋਂ ਸਾਰੇ ਸਕੂਲ ਖੁੱਲ੍ਹਣਗੇ।