Home World News ਪਾਕਪੱਟਨ ਜ਼ਿਲ੍ਹੇ ’ਚ ਇੱਕ ਯਾਤਰੀ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ,...

ਪਾਕਪੱਟਨ ਜ਼ਿਲ੍ਹੇ ’ਚ ਇੱਕ ਯਾਤਰੀ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 11 ਲੋਕਾਂ ਦੀ ਹੋਈ ਮੌਤ

0

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪਾਕਪੱਟਨ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 33 ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਬੱਸ ਵਿੱਚ ਸਵਾਰ ਕਈ ਯਾਤਰੀ ਵਾਹਨਾਂ ਦੇ ਮਲਬੇ ਵਿੱਚ ਫਸ ਗਏ ਸਨ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਬਚਾਅ ਟੀਮਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ।

ਪੁਲਿਸ ਅਤੇ ਬਚਾਅ ਕਰਮਚਾਰੀਆਂ ਮੁਤਾਬਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਹਤ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਵਾਹਨਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਕ੍ਰੇਨਾਂ ਅਤੇ ਭਾਰੀ ਮਸ਼ੀਨਰੀ ਦੀ ਮਦਦ ਲਈ ਗਈ। ਬਚਾਅ ਮੁਹਿੰਮ ਕਰੀਬ ਤਿੰਨ ਘੰਟਿਆਂ ਤੱਕ ਚੱਲੀ।

ਹਾਦਸੇ ਤੋਂ ਬਾਅਦ ਹਸਪਤਾਲ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ। ਜ਼ਖ਼ਮੀਆਂ ਦੇ ਇਲਾਜ ਲਈ ਵਾਧੂ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੂੰ ਬੁਲਾਇਆ ਗਿਆ, ਤਾਂ ਜੋ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

ਇਸ ਹਾਦਸੇ ’ਤੇ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਪੀੜਤਾਂ ਲਈ ਹਰ ਸੰਭਵ ਡਾਕਟਰੀ ਸਹਾਇਤਾ ਅਤੇ ਰਾਹਤ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਸੜਕ ਹਾਦਸਿਆਂ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਖ਼ਰਾਬ ਸੜਕਾਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣਾ ਇਨ੍ਹਾਂ ਹਾਦਸਿਆਂ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਬਲੋਚਿਸਤਾਨ ਵਿੱਚ ਬੱਸ ਅਤੇ ਵੈਨ ਦੀ ਟੱਕਰ ਕਾਰਨ 12 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਲਗਭਗ ਦੋ ਦਰਜਨ ਲੋਕ ਜ਼ਖ਼ਮੀ ਹੋਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version