ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 14 ਮੈਗਜ਼ੀਨ ਤੇ ਛੇ ਪਿਸਤੌਲ ਕੀਤੇ ਗਏ ਬਰਾਮਦ

0
84

ਅੰਮ੍ਰਿਤਸਰ : ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਮਿਲ ਕੇ ਵੱਡੀ ਕਾਰਵਾਈ ਕੀਤੀ ਹੈ । ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਇਕ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਦੌਰਾਨ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 14 ਮੈਗਜ਼ੀਨ ਅਤੇ ਛੇ ਪਿਸਤੌਲ ਬਰਾਮਦ ਕੀਤੇ ਹਨ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ।

ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਹਵਾ ਪਿੰਡ ਦੇ ਨਾਲ ਲੱਗਦੇ ਇਕ ਖਾਲੀ ਖੇਤ ਵਿੱਚ ਇਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਪੀਲੀ ਟੇਪ ਵਿੱਚ ਲਪੇਟਿਆ ਇਕ ਵੱਡਾ ਪੈਕੇਟ ਬਰਾਮਦ ਕੀਤਾ ਗਿਆ। ਉਹ ਪੈਕੇਟ ਇਕ ਧਾਤ ਦੀ ਤਾਰ ਨਾਲ ਬੰਨ੍ਹਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪੈਕੇਟ ਖੋਲ੍ਹਣ ‘ਤੇ ਉਸ ਵਿੱਚੋਂ ਛੇ ਪਿਸਤੌਲ ਅਤੇ 14 ਮੈਗਜ਼ੀਨ ਮਿਲੇ। ਬੁਲਾਰੇ ਨੇ ਕਿਹਾ ਕਿ ਤੁਰੰਤ ਕਾਰਵਾਈ ਕਾਰਨ ਹਥਿਆਰ ਬਰਾਮਦ ਕੀਤੇ ਗਏ।

LEAVE A REPLY

Please enter your comment!
Please enter your name here