HomeNationalਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ 18 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ...

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ 18 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਆਵਾਰਾ ਕੁੱਤੇ ਤੋਂ ਬਚਣ ਲਈ ਦੌੜ ਰਹੇ 18 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਬਦਲਾਪੁਰ ਕਸਬੇ ਵਿੱਚ ਵਾਪਰੀ। 18 ਸਾਲਾ ਨੌਜਵਾਨ ਆਪਣੇ ਕੁਝ ਦੋਸਤਾਂ ਨਾਲ ਕਿਤੇ ਜਾ ਰਿਹਾ ਸੀ। ਇਸੇ ਦੌਰਾਨ ਇੱਕ ਆਵਾਰਾ ਕੁੱਤੇ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕੁੱਤੇ ਤੋਂ ਬਚਣ ਲਈ ਨੌਜਵਾਨ ਨੇੜੇ ਸਥਿਤ ਇੱਕ ਦੁਕਾਨ ਵੱਲ ਦੌੜਿਆ, ਪਰ ਕੁਝ ਦੂਰੀ ਤੈਅ ਕਰਨ ਤੋਂ ਬਾਅਦ ਉਹ ਅਚਾਨਕ ਜ਼ਮੀਨ ‘ਤੇ ਡਿੱਗ ਪਿਆ।

ਘਟਨਾ ਤੋਂ ਬਾਅਦ ਨੌਜਵਾਨ ਨੂੰ ਬਦਲਾਪੁਰ ਦਿਹਾਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਹਸਪਤਾਲ ਦੇ ਡਾਕਟਰ ਅਨੁਸਾਰ ਕੁੱਤੇ ਵੱਲੋਂ ਪਿੱਛਾ ਕੀਤੇ ਜਾਣ ਕਾਰਨ ਨੌਜਵਾਨ ਨੂੰ ਗਹਿਰਾ ਸਦਮਾ ਲੱਗਿਆ, ਜਿਸ ਕਾਰਨ ਉਸ ਨੂੰ ਜਾਨਲੇਵਾ ਦਿਲ ਦਾ ਦੌਰਾ ਪਿਆ।

ਇਸ ਘਟਨਾ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। 18 ਸਾਲ ਦੀ ਉਮਰ ਵਿੱਚ ਨੌਜਵਾਨ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿੱਚ ਸੋਗ ਦਾ ਮਾਹੌਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments