Home ਪੰਜਾਬ ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੂੰ ਮੁੜ ਸੰਮਨ ਕੀਤਾ ਜਾਰੀ

ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੂੰ ਮੁੜ ਸੰਮਨ ਕੀਤਾ ਜਾਰੀ

0

ਬਠਿੰਡਾ : ਪਲਾਟ ਘੁਟਾਲੇ ਦੇ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਨੂੰ ਬੇਸ਼ੱਕ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ, ਫਿਰ ਵੀ ਉਹ ਵਿਜੀਲੈਂਸ ਨੂੰ ਸਹਿਯੋਗ ਨਹੀਂ ਦੇ ਰਹੇ। ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਨਹੀਂ ਆਏ। ਹੁਣ ਉਨ੍ਹਾਂ ਨੂੰ ਮੁੜ ਸੰਮਨ ਜਾਰੀ ਕਰਕੇ 23 ਅਕਤੂਬਰ ਨੂੰ ਸਵੇਰੇ 10:30 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਜਿਹੇ ਕਈ ਤੱਥ ਹਨ, ਜਿਨ੍ਹਾਂ ਦੀ ਜਾਣਕਾਰੀ ਵਿਜੀਲੈਂਸ ਵਿਭਾਗ ਜਾਣਨਾ ਚਾਹੁੰਦਾ ਹੈ, ਜਿਸ ਲਈ ਉਨ੍ਹਾਂ ਨੂੰ ਵਾਰ-ਵਾਰ ਬੁਲਾਇਆ ਜਾ ਰਿਹਾ ਹੈ। ਅਦਾਲਤ ਨੇ ਉਨ੍ਹਾਂ ਦੇ ਵਿਦੇਸ਼ ਜਾਣ ‘ਤੇ ਵੀ ਪਾਬੰਦੀ ਲਗਾ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਪਰ ਉਹ ਨਹੀਂ ਆਏ। ਮਨਪ੍ਰੀਤ ਬਾਦਲ ਨੇ ਵਿਗੜਦੀ ਸਿਹਤ ਅਤੇ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਮੰਗੀ ਹੈ।

ਜ਼ਿਕਰਯੋਗ ਹੈ ਕਿ ਮਨਪ੍ਰੀਤ ਵੱਲੋਂ ਵਿੱਤ ਮੰਤਰੀ ਹੁੰਦਿਆਂ ਆਪਣਾ ਘਰ ਬਣਾਉਣ ਲਈ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ 1500 ਗਜ਼ ਦਾ ਪਲਾਟ ਖਰੀਦਣ ਦੇ ਮਾਮਲੇ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮਨਪ੍ਰੀਤ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਜਦੋਂਕਿ ਬੀ.ਡੀ.ਏ ਵੱਲੋਂ ਇਸ ਪਲਾਟ ਦੀ ਨਿਲਾਮੀ ਲਈ 4 ਪ੍ਰਮੁੱਖ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਅਤੇ ਇਸ ਦੀ ਬੋਲੀ ਇੰਟਰਨੈੱਟ ਰਾਹੀਂ ਕੀਤੀ ਗਈ ਸੀ। ਜਿਸ ਵਿੱਚ ਕੋਈ ਵੀ ਹਿੱਸਾ ਲੈ ਸਕਦਾ ਹੈ।

ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਿਕਾਇਤ ਕੀਤੀ ਸੀ ਕਿ ਮਨਪ੍ਰੀਤ ਨੇ ਆਪਣੇ ਸਰਕਾਰੀ ਪ੍ਰਭਾਵ ਦੀ ਵਰਤੋਂ ਕਰਕੇ ਇਹ ਪਲਾਟ ਖਰੀਦ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਹੈ। ਦੱਸ ਦੇਈਏ ਕਿ ਜਿਸ ਸਮੇਂ ਇਹ ਸ਼ਿਕਾਇਤ ਹੋਈ ਸੀ, ਉਸ ਸਮੇਂ ਮਨਪ੍ਰੀਤ ਕਾਂਗਰਸ ਵਿੱਚ ਸਨ ਅਤੇ ਉਸ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼ਿਕਾਇਤਕਰਤਾ ਸਰੂਪ ਚੰਦ ਸਿੰਗਲਾ ਅਤੇ ਮਨਪ੍ਰੀਤ ਦੇ ਇੱਕੋ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਸਿੰਗਲਾ ਆਪਣੀ ਸ਼ਿਕਾਇਤ ਵਾਪਸ ਲੈ ਲੈਣਗੇ ਪਰ ਉਨ੍ਹਾਂ ਨੇ ਆਪਣੀ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ।

 

NO COMMENTS

LEAVE A REPLY

Please enter your comment!
Please enter your name here

Exit mobile version