Wednesday, May 1, 2024
Google search engine
Homeਪੰਜਾਬਲੁਧਿਆਣਾ ਦੇ ਸਮਰਾਲਾ ਚੌਕ ਨੇੜੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ

ਲੁਧਿਆਣਾ ਦੇ ਸਮਰਾਲਾ ਚੌਕ ਨੇੜੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ

 

ਲੁਧਿਆਣਾ : ਬੀਤੀ ਰਾਤ ਲੁਧਿਆਣਾ (Ludhiana) ਦੇ ਸਮਰਾਲਾ ਚੌਕ (Samrala Chowk) ਨੇੜੇ ਇਕ ਦਰਦਨਾਕ ਹਾਦਸਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਗੁਰਜੰਟ ਸਿੰਘ (23) ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤੇਜ਼ ਰਫ਼ਤਾਰ ਟਰੱਕ ਗੁਰਜੰਟ ਸਿੰਘ ਦੇ ਸਿਰ ਦੇ ਉਪਰੋਂ ਲੰਘ ਗਿਆ, ਜਿਸ ਨੂੰ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਰੋਸ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ।

ਖ਼ਬਰ ਮਿਲੀ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਚੰਦਰ ਲੋਕ ਕਲੋਨੀ ਸੁਭਾਸ਼ ਨਗਰ ਜੋਧੇਵਾਲ ਦਾ ਰਹਿਣ ਵਾਲਾ ਹੈ। ਬੀਤੀ ਰਾਤ ਉਹ ਚੀਮਾ ਚੌਕ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਸਮਰਾਲਾ ਚੌਕ ਨੇੜੇ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।

ਇਸ ਦੌਰਾਨ ਲੋਕਾਂ ਨੇ ਦੋਸ਼ ਲਾਇਆ ਹੈ ਕਿ ਘਟਨਾ ਤੋਂ ਇੱਕ ਘੰਟੇ ਬਾਅਦ ਪੁਲਿਸ ਮੌਕੇ ’ਤੇ ਪੁੱਜੀ ਅਤੇ ਕਰੀਬ ਡੇਢ ਘੰਟੇ ਬਾਅਦ ਐਂਬੂਲੈਂਸ ਮੌਕੇ ’ਤੇ ਪੁੱਜੀ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਗਿਆ ਹੈ ਕਿ ਪੁਲਿਸ ਨੇ ਟਰੱਕ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਰੋਸ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments