Tuesday, May 21, 2024
Google search engine
Homeਪੰਜਾਬਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਹੋਏ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਹੋਏ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ (Patwari Nachattar Singh) ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments