ਇਤਿਹਾਸ ‘ਚ ਪਹਿਲੀ ਵਾਰ ਪੰਜਾਬੀ ਭਾਸ਼ਾ ਲਈ ਚੁੱਕਿਆ ਜਾ ਰਿਹਾ ਵੱਡਾ ਕਦਮ

0
241

ਚੰਡੀਗੜ੍ਹ: ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਨਵੀਂ ਪਹਿਲ ਕੀਤੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬੀ ਭਾਸ਼ਾ ‘ਤੇ ਅੰਤਰਰਾਸ਼ਟਰੀ ਓਲੰਪੀਆਡ (International Olympiad) ਕਰਵਾਇਆ ਜਾ ਰਿਹਾ ਹੈ। ਇਸ ਓਲੰਪੀਆਡ ਵਿੱਚ 13-17 ਸਾਲ ਦੇ ਬੱਚੇ ਭਾਗ ਲੈ ਸਕਣਗੇ।

ਇਸ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਖੋਲ੍ਹਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਡਾ: ਸਤਬੀਰ ਬੇਦੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਬੋਰਡ ਦੇ ਸਕੱਤਰ ਅਭਿਕੇਸ਼ ਗੁਪਤਾ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here