ਕਾਂਗਰਸ ਪਾਰਟੀ ਛੱਡਣ ਵਾਲੇ ਆਗੂਆਂ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

0
126

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਦਾ ਪਾਰਟੀ ਛੱਡ ਚੁੱਕੇ ਆਗੂਆਂ ਬਾਰੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ, ਅਸੀਂ ਹਰ ਸਾਲ ਰਾਵਣ ਨੂੰ ਸਾੜਦੇ ਹਾਂ। ਅੱਜ ਵੀ ਸਮਾਜ ਵਿੱਚ ਬਹੁਤ ਸਾਰੀਆਂ ਬੁਰਾਈਆਂ ਹਨ, ਚਾਹੇ ਉਹ ਨਸ਼ਾਖੋਰੀ ਹੋਵੇ ਜਾਂ ਕਿਸੇ ਨਾਲ ਧੱਕਾ ਕਰਨਾ, ਇਹ ਵੀ ਇੱਕ ਬੁਰਾਈ ਹੈ।

ਇਸ ਮੌਕੇ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੁਝ ਆਗੂ ਕਾਂਗਰਸ ਛੱਡ ਕੇ ਚਲੇ ਗਏ ਸਨ ਅਤੇ ਹੁਣ ਵਾਪਸ ਆ ਗਏ ਹਨ, ਪਰ ਜਿਨ੍ਹਾਂ ਨੇ ਮਾੜੇ ਸਮੇਂ ਵਿੱਚ ਕਾਂਗਰਸ ਛੱਡੀ ਅਤੇ ਪਾਰਟੀ ਨੂੰ ਹਰਾਇਆ ਹੈ, ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਭਗਵਾਨ ਸ਼੍ਰੀ ਰਾਮ ਨੇ ਰਾਵਣ ‘ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਸੱਚ ਦੀ ਰੱਖਿਆ ਕਰਨ ਵਾਲਿਆਂ ਦੀ ਹੀ ਜਿੱਤ ਹੁੰਦੀ ਹੈ, ਜਿਸ ਦਿਨ ਰਾਵਣ ਨੂੰ ਸਾੜਿਆ ਗਿਆ, ਉਹ ਸਾਡੇ ਲਈ ਪ੍ਰੇਰਨਾ ਸਰੋਤ ਹੈ।

 

LEAVE A REPLY

Please enter your comment!
Please enter your name here