ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਲੈ ਕੇ ਚੁੱਕਿਆ ਵੱਡਾ ਕਦਮ

0
143

ਚੰਡੀਗੜ੍ਹ: ਉਦਯੋਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ (Punjab Government) ਨੇ ਇੰਡਸਟਰੀਅਲ ਐਡਵਾਈਜ਼ਰੀ ਕਮਿਸ਼ਨ (Industrial Advisory Commission) ਦਾ ਗਠਨ ਕੀਤਾ ਹੈ। 26 ਸੈਕਟਰਾਂ ਵਿੱਚ ਉਦਯੋਗ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।


ਇਸ ਤਹਿਤ ਖੇਤੀਬਾੜੀ, ਸੈਰ-ਸਪਾਟਾ, ਫਾਰਮਾ, ਦਵਾਈ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰਾਂ ਲਈ ਕੰਮ ਕੀਤਾ ਜਾਵੇਗਾ। ਕਮਿਸ਼ਨ ਦੇ ਮੁਖੀ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਰੋਬਾਰੀਆਂ ਲਈ ਅਨੁਕੂਲ ਮਾਹੌਲ ਸਿਰਜਣ ਦਾ ਟੀਚਾ ਮਿੱਥਿਆ ਹੈ। ਇਹ ਰੁਜ਼ਗਾਰ ਨਾਲ ਜੁੜਿਆ ਮੁੱਦਾ ਵੀ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


LEAVE A REPLY

Please enter your comment!
Please enter your name here