‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਏਅਰਪੋਰਟ ‘ਤੇ ਰੋਕਿਆ

0
367

ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Waris Punjab chief Amritpal Singh) ਦੇ ਪਿਤਾ ਨੂੰ ਅੱਜ ਅੰਮ੍ਰਿਤਸਰ ਹਵਾਈ ਅੱਡੇ (Amritsar airport) ’ਤੇ ਰੋਕ ਲਿਆ ਗਿਆ। ਸੂਤਰਾਂ ਅਨੁਸਾਰ ਤਰਸੇਮ ਸਿੰਘ ਨੇ ਅੰਮ੍ਰਿਤਸਰ ਤੋਂ ਵਿਦੇਸ਼ ਦੋਹਾ ਕਤਰ ਲਈ ਰਵਾਨਾ ਹੋਣਾ ਸੀ ਪਰ ਹਵਾਈ ਅੱਡੇ ‘ਤੇ ਤਾਇਨਾਤ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਹੀ ਰੋਕ ਲਿਆ, ਜਿੱਥੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਵਾਪਸ ਘਰ ਭੇਜ ਦਿੱਤਾ ਗਿਆ।

ਦੱਸ ਦਈਏ ਕਿ NSA ਦੇ ਤਹਿਤ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail) ‘ਚ ਬੰਦ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਏਅਰਪੋਰਟ ‘ਤੇ ਰੋਕ ਕੇ ਪੁੱਛਗਿੱਛ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here