Home ਪੰਜਾਬ ਲੁਧਿਆਣਾ ‘ਚ ਬੰਦੂਕ ਦੀ ਨੋਕ ‘ਤੇ ਸਵਿਫਟ ਕਾਰ ਲੁੱਟਣ ਦਾ ਮਾਮਲਾ ਆਇਆ...

ਲੁਧਿਆਣਾ ‘ਚ ਬੰਦੂਕ ਦੀ ਨੋਕ ‘ਤੇ ਸਵਿਫਟ ਕਾਰ ਲੁੱਟਣ ਦਾ ਮਾਮਲਾ ਆਇਆ ਸਾਹਮਣੇ

0

ਲੁਧਿਆਣਾ : ਲੁਧਿਆਣਾ (Ludhiana) ‘ਚ ਬੰਦੂਕ ਦੀ ਨੋਕ (Swift car) ‘ਤੇ ਸਵਿਫਟ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਚੰਡੀਗੜ੍ਹ ਤੋਂ ਵਾਪਸ ਆ ਰਿਹਾ ਸੀ। ਦੁੱਗਰੀ ਓਵਰਬ੍ਰਿਜ ‘ਤੇ 3 ਅਣਪਛਾਤੇ ਲੁਟੇਰਿਆਂ ਨੇ ਇਕ ਨੌਜਵਾਨ ਤੋਂ ਬੰਦੂਕ ਦੀ ਨੋਕ ‘ਤੇ ਸਵਿਫਟ ਕਾਰ ਖੋਹ ਲਈ। ਇਸ ਦੇ ਨਾਲ ਹੀ ਲੁਟੇਰਿਆਂ ਨੇ ਨੌਜਵਾਨ ਤੋਂ ਮੋਬਾਈਲ, ਨਕਦੀ ਅਤੇ ਹੋਰ ਕੀਮਤੀ ਸਾਮਾਨ ਵੀ ਖੋਹ ਲਿਆ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਇਫਰਾਨ ਮੁਹੰਮਦ ਨੇ ਪੁਲਿਸ ਨੂੰ ਦੱਸਿਆ ਕਿ 25 ਅਕਤੂਬਰ ਨੂੰ ਉਹ ਚੰਡੀਗੜ੍ਹ ਤੋਂ ਈਸ਼ਰ ਨਗਰ ਲੁਧਿਆਣਾ ਸਥਿਤ ਆਪਣੇ ਘਰ ਆ ਰਿਹਾ ਸੀ। ਜਦੋਂ ਉਹ ਦੁੱਗਰੀ ਓਵਰਬ੍ਰਿਜ ਕੋਲ ਪਹੁੰਚਿਆ ਤਾਂ 3 ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ ‘ਤੇ ਉਸ ਦੀ ਸਵਿਫਟ ਡਿਜ਼ਾਇਰ ਨੰਬਰ (PB-26-G-9933) ਅਤੇ ਉਸ ਦੀ ਓਪੋ ਅਤੇ ਉਸ ਦੀ ਘੜੀ ਖੋਹ ਲਈ। ਇੰਨਾ ਹੀ ਨਹੀਂ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਵੀ ਕੀਤੀ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version