Home ਪੰਜਾਬ ਟਰੈਫਿਕ ਪੁਲਿਸ ਨੇ ਜਲੰਧਰ ‘ਚ ਰੂਟ ਪਲਾਨ ਕੀਤਾ ਜਾਰੀ

ਟਰੈਫਿਕ ਪੁਲਿਸ ਨੇ ਜਲੰਧਰ ‘ਚ ਰੂਟ ਪਲਾਨ ਕੀਤਾ ਜਾਰੀ

0

ਜਲੰਧਰ : ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਉਤਸਵ (Prakash Utsav) ਦੇ ਸਬੰਧ ‘ਚ ਜਲੰਧਰ (Jalandhar) ‘ਚ ਵਿਸ਼ਾਲ ਸ਼ੋਭਾਯਾਤਰਾ ਕੱਢਿਆ ਜਾ ਰਿਹਾ ਹੈ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਜੀ ਉਤਸਵ ਕਮੇਟੀ ਜਲੰਧਰ ਵੱਲੋਂ ਕੱਢੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਸ਼ੋਭਾਯਾਤਰਾ ਪ੍ਰਾਚੀਨ ਮੰਦਰ ਅਲੀ ਮੁਹੱਲਾ ਤੋਂ ਸ਼ੁਰੂ ਹੋ ਕੇ ਭਗਵਾਨ ਮਹਾਂਰਿਸ਼ੀ ਵਾਲਮੀਕੀ ਚੌਕ, ਲਵ ਕੁਸ਼ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗੜਾ ਗੇਟ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸ਼ੀਤਲਾ ਮੰਦਿਰ ਤੋਂ ਹੁੰਦਾ ਹੋਇਆ ਸਮਾਪਤ ਹੋਵੇਗਾ। ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦਾ ਹੋਇਆ ਪ੍ਰਾਚੀਨ ਮੰਦਰ ਅਲੀ ਮੁਹੱਲਾ ਵਿਖੇ ਸਮਾਪਤ ਹੋਵੇਗਾ। ਇਸ ਦਿਨ ਕੱਢੇ ਜਾਣ ਵਾਲੀ ਸ਼ੋਭਾਯਾਤਰਾ ਨੂੰ ਮੁੱਖ ਰੱਖਦਿਆਂ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਕਮਿਸ਼ਨਰੇਟ ਜਲੰਧਰ ਵੱਲੋਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਟਰੈਫਿਕ ਡਾਇਵਰਟ ਕੀਤਾ ਗਿਆ ਹੈ।

ਟ੍ਰੈਫਿਕ ਨੂੰ ਮੋੜਿਆ ਪੁਆਇੰਟ

ਨਕੋਦਰ ਚੌਕ, ਸਕਾਈਲਾਰਕ ਚੌਕ, ਪਰਿੰਦਾ ਚੌਕ ਨੇੜੇ ਸਟੇਟ ਬੈਂਕ ਆਫ ਇੰਡੀਆ,  P.N.B. ਚੌਕ, ਜੀ.ਪੀ.ਓ. (ਪ੍ਰੈਸ ਕਲੱਬ) ਚੌਂਕ, ਸ਼੍ਰੀ ਨਾਮਦੇਵ ਚੌਂਕ, ਸ਼ਾਸਤਰੀ ਚੌਂਕ, ਪ੍ਰਤਾਪ ਬਾਗ, ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਂਕ, ਅੱਡਾ ਹੁਸ਼ਿਆਰਪੁਰ ਵਨ-ਵੇ, ਏਖੜੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਕ, ਮਹਾਲਕਸ਼ਮੀ ਨਰਾਇਣ ਮੰਦਰ ਨੇੜੇ ਪੁਰਾਣੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਫੁੱਟਬਾਲ ਚੌਕ ਆਦਿ ਸ਼ਾਮਲ ਹਨ।

ਵਾਹਨ ਚਾਲਕਾਂ ਅਤੇ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ੋਭਾਯਾਤਰਾ ਵਾਲੇ ਦਿਨ ਨਿਰਧਾਰਤ ਰੂਟ ਦੀ ਵਰਤੋਂ ਕਰਨ ਦੀ ਬਜਾਏ ਡਾਇਵਰਟ ਕੀਤੇ ਰੂਟ ਦੀ ਵਰਤੋਂ ਕਰਨ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ ਟ੍ਰੈਫਿਕ ਪੁਲਿਸ ਦੇ ਹੈਲਪਲਾਈਨ ਨੰਬਰ 0181-2227296 ‘ਤੇ ਸੰਪਰਕ ਕਰ ਸਕਦੇ ਹੋ।

NO COMMENTS

LEAVE A REPLY

Please enter your comment!
Please enter your name here

Exit mobile version