ਮੋਗਾ : ਮੋਗਾ (Moga) ਦੇ ਪਿੰਡ ਬਾਘਾਪੁਰਾਣਾ ਦੇ ਗੁਰੂਸਰ ਮਾੜੀ ਮੁਸਤਫਾ (Gurusar Madi Mustafa) ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਾਰਨ ਮੌਤ ਹੋ ਗਈ। ਇਲਜ਼ਾਮ ਹੈ ਕਿ ਮ੍ਰਿਤਕ ਨੌਜਵਾਨ ਉਜਾਗਰ ਸਿੰਘ ਬੀਤੀ ਰਾਤ ਕਰੀਬ ਸਾਢੇ 9 ਵਜੇ ਗੁਰਦੁਆਰਾ ਗੁਰੂਸਰ ਮਾੜੀ ਮੁਸਤਫਾ ਵਿੱਚ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਦਰਵਾਜ਼ਾ ਤੋੜ ਕੇ ਗੋਲਕ ’ਚੋਂ ਪੈਸੇ ਚੋਰੀ ਕਰ ਲਏ। ਜਦੋਂ ਪਿੰਡ ਵਾਸੀਆਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਉਕਤ ਨੌਜਵਾਨ ਨੂੰ ਖਿੜਕੀ ਨਾਲ ਬੰਨ੍ਹ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਲੋਕਾਂ ਨੇ ਕਿਹਾ ਕਿ ਨੌਜਵਾਨ ਦਾ ਇਰਾਦਾ ਬੇਅਦਬੀ ਕਰਨ ਦਾ ਸੀ। ਬਾਅਦ ‘ਚ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਨੌਜਵਾਨ ਦੀ ਹਸਪਤਾਲ ‘ਚ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।
ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ 6 ਜਾਣੇ-ਪਛਾਣੇ ਅਤੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰੂਸਰ ਮਾੜੀ ਮੁਸਤਫਾ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਕਰਮ ਸਿੰਘ ਨਾਂ ਦੇ ਨੌਜਵਾਨ ਦੀ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ‘ਚ ਚੋਰੀ ਦੇ ਦੋਸ਼ ‘ਚ ਕੁੱਟਮਾਰ ਕੀਤੀ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ’ਤੇ ਉਸ ਨੂੰ ਮੋਗਾ ਦੇ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਦਬਾਅ ਹੇਠ ਪਰਿਵਾਰ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ।
ਪਿਛਲੇ ਦੋ ਦਿਨਾਂ ਤੋਂ ਪਰਿਵਾਰਕ ਮੈਂਬਰਾਂ ਨੂੰ ਪਿੰਡ ਵਾਸੀਆਂ ਵੱਲੋਂ ਕਰਮ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਦੀ ਵੀਡੀਓ ਮਿਲੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਤੋਂ ਅਗਲੇਰੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਪਰਿਵਾਰ ਦੇ ਵੀਡੀਓ ਅਤੇ ਬਿਆਨਾਂ ਦੇ ਆਧਾਰ ‘ਤੇ ਪਿੰਡ ਵਾਸੀ ਨਾਨਕ ਸਿੰਘ, ਗੁਰਨਾਮ ਸਿੰਘ, ਜਗਤਾਰ ਸਿੰਘ, ਸੀਰਾ ਸਿੰਘ, ਧਰਮਪਾਲ, ਕਾਕੂ ਅਤੇ 16 ਅਣਪਛਾਤੇ ਵਿਅਕਤੀਆਂ ਖ਼ਿਲਾ ਧਾਰਾ 302, 342, 148, 149 ਅਤੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।