Home ਪੰਜਾਬ ਸਹੁੰ ਚੁੱਕ ਸਮਾਗਮ ‘ਚ ਪਹੁੰਚੇ CM ਮਾਨ ਨੇ ਪੰਜਾਬੀਆਂ ਨੂੰ ਲੈ ਕੇ...

ਸਹੁੰ ਚੁੱਕ ਸਮਾਗਮ ‘ਚ ਪਹੁੰਚੇ CM ਮਾਨ ਨੇ ਪੰਜਾਬੀਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਇੱਥੇ ਪੰਜਾਬ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਹੋਰ ਨੌਕਰੀਆਂ ਕੱਢ ਰਹੇ ਹਾਂ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬੀਆਂ ਨੂੰ ਕੁਝ ਚੰਗੀ ਖ਼ਬਰ ਮਿਲਣ ਵਾਲੀ ਹੈ, ਜਿਸ ਲਈ ਉਨ੍ਹਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਜੇਕਰ ਪ੍ਰਮਾਤਮਾ ਕਿਸੇ ਵਿਅਕਤੀ ਨੂੰ ਕੋਈ ਜਿੰਮੇਵਾਰੀ ਦਿੰਦਾ ਹੈ ਤਾਂ ਉਸਨੂੰ ਨਿਭਾਉਣ ਦੀ ਤਾਕਤ ਵੀ ਦਿੰਦਾ ਹੈ, ਪਰ ਨੀਅਤ ਸੱਚੀ ਹੋਣੀ ਚਾਹੀਦੀ ਹੈ। ਹੁਣ ਪੰਜਾਬ ਮੁੜ ਲੀਹ ‘ਤੇ ਆ ਰਿਹਾ ਹੈ। ਅਰਵਿੰਦ ਕੇਜਰੀਵਾਲ ਅਹੁਦਾ ਛੱਡ ਕੇ ਰਾਜਨੀਤੀ ਵਿਚ ਆਏ, ਉਹ ਇਨਕਮ ਟੈਕਸ ਕਮਿਸ਼ਨਰ ਸਨ ਅਤੇ ਦਫਤਰ ਵਿਚ ਉਨ੍ਹਾਂ ਨੂੰ ਸਲਾਮੀ ਮਿਲਦੀ ਸੀ ਪਰ ਰਾਜਨੀਤੀ ਵਿਚ ਉਨ੍ਹਾਂ ਨੂੰ ਗਾਲ੍ਹਾਂ ਮਿਲਦੀਆਂ ਹਨ ਕਿਉਂਕਿ ਉਥੇ ਤਾਰੀਫ ਨਹੀਂ ਹੁੰਦੀ। ਜਦੋਂ ਮੈਂ ਕਲਾਕਾਰ ਸੀ ਤਾਂ ਲੋਕ ਮੇਰੀ ਬਹੁਤ ਤਾਰੀਫ਼ ਕਰਦੇ ਸਨ ਪਰ ਜਿਵੇਂ ਹੀ ਮੈਂ ਰਾਜਨੀਤੀ ਵਿੱਚ ਆਇਆ ਤਾਂ ਮੈਨੂੰ ਗਾਲ੍ਹਾਂ ਮਿਲਣੀਆਂ ਸ਼ੁਰੂ ਹੋ ਗਈਆ।

ਉਨ੍ਹਾਂ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਹਰ ਰੋਜ਼ ਸਵੇਰੇ ਉੱਠ ਕੇ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਅਸੀਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰ ਰਹੇ ਹਾਂ। ਪਹਿਲੀ ਨਵੰਬਰ ਨੂੰ ਖੁੱਲ੍ਹੀ ਬਹਿਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਖੁੱਲ੍ਹੀ ਬਹਿਸ ਬੁਲਾ ਰਹੀ ਹੈ, ਜਦਕਿ ਵਿਰੋਧੀ ਧਿਰ ਦਾ ਕੰਮ ਹੈ।

NO COMMENTS

LEAVE A REPLY

Please enter your comment!
Please enter your name here

Exit mobile version