ਮੋਹਾਲੀ : ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਖਹਿਰਾ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਖਹਿਰਾ ਅਤੇ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਉਸੇ ਦਿਨ ਤੋਂ ਸ਼ੁਰੂ ਹੋਵੇਗੀ। ਸੁਖਪਾਲ ਸਿੰਘ ਖਹਿਰਾ ਨੂੰ ਈ.ਡੀ.ਨੇ 10 ਨਵੰਬਰ, 2021 ਨੂੰ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਫਾਜ਼ਿਲਕਾ ਦੇ ਭੁਲੱਥ ਦੇ ਰਹਿਣ ਵਾਲੇ ਇਕ ਵਿਅਕਤੀ ‘ਤੇ ਨਸ਼ੇ ਦਾ ਮਾਮਲਾ ਦਰਜ ਹੋਇਆ ਸੀ ਅਤੇ ਬਾਅਦ ‘ਚ ਸੁਖਪਾਲ ਖਹਿਰਾ ਦਾ ਨਾਂ ਵੀ ਇਸੇ ਮਾਮਲੇ ‘ਚ ਜੁੜ ਗਿਆ ਸੀ। ਡਰੱਗਜ਼ ਮਾਮਲੇ ‘ਚ ਉਨ੍ਹਾਂ ਦਾ ਨਾਂ ਸ਼ਾਮਲ ਹੋਣ ਤੋਂ ਬਾਅਦ ਈ.ਡੀ. ਨੇ ਉਨ੍ਹਾਂ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦਾ ਵੱਖਰਾ ਕੇਸ ਦਰਜ ਕੀਤਾ ਹੈ। ਇਸ ਦੌਰਾਨ ਫਾਜ਼ਿਲਕਾ ਦੇ 2015 ਦੇ ਮਾਮਲੇ ਦੇ ਖ਼ਿਲਾਫ਼ ਉਨ੍ਹਾਂ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਪਰ ਇਸ ਤੋਂ ਰਾਹਤ ਨਾ ਮਿਲਣ ‘ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਦੀ ਸ਼ਰਨ ਲੈਣੀ ਪਈ। ਖਹਿਰਾ ਨੇ ਅਦਾਲਤ ‘ਚ ਈ.ਡੀ. ਗ੍ਰਿਫ਼ਤਾਰੀ ਨੂੰ ਗਲਤ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।