ਪਟਿਆਲਾ : ਨਵੇਂ ਬੱਸ ਸਟੈਂਡ ਦੇ ਓਵਰਬ੍ਰਿਜ ‘ਤੇ ਗਲਤੀ ਨਾਲ ਚੜ੍ਹਿਆ ਇਕ ਮੋਟਰਸਾਈਕਲ ਸਵਾਰ ਜਦੋਂ ਆਪਣੀ ਪਤਨੀ ਨੂੰ ਛੱਡ ਕੇ ਵਾਪਸ ਪਰਤਿਆ ਤਾਂ ਸਾਹਮਣੇ ਤੋਂ ਆ ਰਹੀ ਬੱਸ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਥੇੜੀ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਅਰਬਨ ਅਸਟੇਟ ਦੇ ਏ.ਐੱਸ.ਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੀ ਪਤਨੀ ਨੂੰ ਬੱਸ ਸਟੈਂਡ ‘ਤੇ ਉਤਾਰਨ ਲਈ ਮੋਟਰਸਾਈਕਲ ‘ਤੇ ਆਇਆ ਸੀ ਪਰ ਉਹ ਅਚਾਨਕ ਬੱਸ ਸਟੈਂਡ ਦੇ ਅੰਦਰ ਬਣੇ ਓਵਰਬ੍ਰਿਜ ‘ਤੇ ਚੜ੍ਹ ਗਿਆ, ਜੋ ਬੱਸਾਂ ਦੇ ਦਾਖਲੇ ਲਈ ਹੀ ਬਣਾਇਆ ਗਿਆ ਸੀ। ਬਾਅਦ ਵਿੱਚ ਉਸ ਨੂੰ ਸੁਰੱਖਿਆ ਗਾਰਡ ਨੇ ਰੋਕ ਲਿਆ, ਜਿੱਥੇ ਉਹ ਆਪਣੀ ਪਤਨੀ ਨੂੰ ਛੱਡ ਕੇ ਵਾਪਸ ਪਰਤਿਆ ਤਾਂ ਇੱਕ ਆ ਰਹੀ ਬੱਸ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਰਣਜੀਤ ਸਿੰਘ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਐਸ.ਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।