Home ਪੰਜਾਬ ਵਿਜੀਲੈਂਸ ਵੱਲੋਂ AIG ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ

ਵਿਜੀਲੈਂਸ ਵੱਲੋਂ AIG ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ

0

ਚੰਡੀਗੜ੍ਹ: AIG ਮਾਲਵਿੰਦਰ ਸਿੰਘ ਸਿੱਧੂ (AIG Malvinder Singh Sidhu) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਲਵਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। AIG ਸਿੱਧੂ ‘ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਅਤੇ ਵਿਜੀਲੈਂਸ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਲੱਗੇ ਹਨ। ਵਿਜੀਲੈਂਸ ਵੱਲੋਂ ਜਦੋਂ ਮਾਲਵਿੰਦਰ ਸਿੰਘ ਸਿੱਧੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਉਸ ਨੇ ਵੀ ਮੋਬਾਈਲ ਰਾਹੀਂ ਵਿਜੀਲੈਂਸ ਦੀ ਜਾਂਚ ਰਿਕਾਰਡ ਕਰਨ ਦੀ ਕੋਸ਼ਿਸ਼ ਕੀਤੀ। ਵਿਜੀਲੈਂਸ ਅਧਿਕਾਰੀਆਂ ਨਾਲ ਬਦਸਲੂਕੀ ਕਾਰਨ ਵਿਜੀਲੈਂਸ ਨੂੰ ਪੁਲਿਸ ਬੁਲਾਉਣੀ ਪਈ, ਜਿਸ ਕਾਰਨ ਮੋਹਾਲੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਮੇਂ ਏ.ਆਈ.ਜੀ. ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ 25 ਅਕਤੂਬਰ ਨੂੰ ਜਦੋਂ ਏ.ਆਈ.ਜੀ ਸਿੱਧੂ ਨੂੰ ਵਿਜੀਲੈਂਸ ਦਫਤਰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਸਹੀ ਵਿਵਹਾਰ ਨਹੀਂ ਕੀਤਾ ਅਤੇ ਅਧਿਕਾਰੀਆਂ ਨੂੰ ਧੱਕੇ ਮਾਰ ਕੇ ਹੇਠਾਂ ਉਤਰ ਆਏ ਸਨ। ਇਸ ਦੇ ਨਾਲ ਹੀ ਕੁਝ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਏ.ਆਈ.ਜੀ. ਦੀ ਪਤਨੀ ਅਤੇ ਪੁੱਤਰ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ। ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੱਧੂ ‘ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਅਤੇ ਅਧਿਕਾਰੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਹਨ

NO COMMENTS

LEAVE A REPLY

Please enter your comment!
Please enter your name here

Exit mobile version