Home ਪੰਜਾਬ Open Debate ‘ਚ ਇਸ ਗਾਇਬ ਮੁੱਦੇ ਨੂੰ ਲੈ ਕੇ ਬੋਲੇ ਪ੍ਰਤਾਪ ਬਾਜਵਾ

Open Debate ‘ਚ ਇਸ ਗਾਇਬ ਮੁੱਦੇ ਨੂੰ ਲੈ ਕੇ ਬੋਲੇ ਪ੍ਰਤਾਪ ਬਾਜਵਾ

0

ਚੰਡੀਗੜ੍ਹ: ਪੰਜਾਬ ਦਿਵਸ ਮੌਕੇ ਅੱਜ ਪੰਜਾਬ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਕਰਵਾਈ ਗਈ ਖੁੱਲ੍ਹੀ ਬਹਿਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਹੈ ਕਿ ਇਹ ਅਫਸੋਸ ਦੀ ਗੱਲ ਹੈ ਕਿ ਇਹ ਵੱਡੀ ਬਹਿਸ ਹੋਣ ਦੀ ਬਜਾਏ ਇੱਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ ਪਰ ਦੂਜੇ ਪਾਸੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਤਾਕਤ ਦੇ ਨਸ਼ੇ ਵਿਚ ਚੂਰ ਹੋ ਕੇ ਸਿਰ ਜੋੜਨ ਦੀ ਬਜਾਏ ਸਿਰ ਤੋੜ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿਸ ਦੇ ਚੱਲਦੇ ਲੁਧਿਆਣਾ ਵਿਚ ਸਿਆਸੀ ਡਰਾਮਾ ਕੀਤਾ ਜਾ ਰਿਹਾ ਹੈ।

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਨੇ ਦਿੱਲੀ ਤੋਂ ਟਵੀਟ ਕਰਕੇ ਉਨ੍ਹਾਂ ਚਾਰ ਮੁੱਦਿਆਂ ਬਾਰੇ ਦੱਸਿਆ ਜਿਨ੍ਹਾਂ ’ਤੇ ਬਹਿਸ ਕੀਤੀ ਜਾਣੀ ਹੈ ਪਰ ਪੰਜਾਬ ਦੇ ਸਭ ਤੋਂ ਵੱਡੇ ਮੁੱਦੇ ਐੱਸ. ਵਾਈ. ਐੱਲ. ਅਤੇ ਬੇਅਦਬੀ ਨੂੰ ਇਸ ਬਹਿਸ ਵਿਚ ਸ਼ਾਮਲ ਹੀ ਨਹੀਂ ਕੀਤਾ ਗਿਆ। ਇਹ ਮੁੱਦੇ ਪੰਜਾਬ ਦੇ ਹਰ ਵਿਅਕਤੀ ਦੇ ਨਾਲ ਜੁੜੇ ਹੋਏ ਹਨ, ਪਰ ਅਫਸੋਸ ਦੀ ਗੱਲ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਹੀ ਬਹਿਸ ਦਾ ਹਿੱਸਾ ਨਹੀਂ ਰੱਖਿਆ ਗਿਆ। ਬਾਜਵਾ ਨੇ ਕਿਹਾ ਕਿ ਇਸ ਡਰਾਮੇ ਦੀ ਸਾਰੀ ਸਕ੍ਰਿਪਟ ਦਿੱਲੀ ਤੋਂ ਲਿਖੀ ਗਈ ਹੈ। ਜਿਸ ਲਈ ਕਿਸੇ ਵੀ ਸਿਆਸੀ ਜਮਾਤ ਨੂੰ ਸੱਦਾ ਨਹੀਂ ਦਿੱਤਾ ਗਿਆ।

ਬਾਜਵਾ ਨੇ ਕਿਹਾ ਕਿ ਇਸ ਡਰਾਮੇ ਨੂੰ ਚਲਾਉਣ ਲਈ ਸਾਰੇ ਸ਼ਹਿਰ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਜਦਕਿ ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ 50-50 ਪਾਸ ਜਾਰੀ ਕੀਤੇ ਹਨ। ਸਰਕਾਰ ਵਲੋਂ ਬਹਿਸ ਵਿਚ ਆਮ ਲੋਕਾਂ ਨੂੰ ਨਹੀਂ ਆਉਣ ਦਿੱਤਾ ਗਿਆ।

 

NO COMMENTS

LEAVE A REPLY

Please enter your comment!
Please enter your name here

Exit mobile version