Home ਪੰਜਾਬ ਜਲੰਧਰ ‘ਚ ਤਾਇਨਾਤ ਫੌਜੀ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਜਲੰਧਰ ‘ਚ ਤਾਇਨਾਤ ਫੌਜੀ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

0

ਸਮਾਣਾ : ਸਮਾਣਾ-ਪਾਤੜਾਂ ਰੋਡ (Samana-Pataran road) ’ਤੇ ਪਿੰਡ ਨਾਗਰੀ ਨੇੜੇ ਬੀਤੀ ਸ਼ਾਮ ਕੰਬਾਈਨ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਫੌਜੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਨਾਲ ਮੋਟਰਸਾਈਕਲ ਸਵਾਰ ਪਿੰਡ ਵਾਸੀ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮ੍ਰਿਤਕ ਨੂੰ ਪੋਸਟਮਾਰਟਮ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (24) ਪੁੱਤਰ ਬਲਦੇਵ ਸਿੰਘ ਪਿੰਡ ਕਲਰ ਭੈਣੀ, ਜੋ ਕਿ ਜਲੰਧਰ ਵਿਖੇ ਫ਼ੌਜ ’ਚ ਨੌਕਰੀ ਕਰਦਾ ਸੀ ਅਤੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਆਪਣੇ ਘਰ ਛੁੱਟੀ ਕੱਟਣ ਆਇਆ ਹੋਇਆ ਸੀ। ਬੀਤੇ ਕੱਲ੍ਹ ਉਹ ਪਿੰਡ ਵਾਸੀ ਜਸਵੀਰ ਕੌਰ ਪਤਨੀ ਜੋਧਾਂ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਪਰ ਜਦੋਂ ਉਹ ਪਿੰਡ ਨਾਗਰੀ ਨੇੜੇ ਪਹੁੰਚੇ ਤਾਂ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਜਣੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਦੋਵੇਂ ਵਾਹਨ ਆਪਣੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਕੰਬਾਈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਦੱਸਣਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਦੂਜਾ ਭਰਾ ਵੀ ਆਰਮੀ ’ਚ ਜੈਪੁਰ ਵਿਖੇ ਤਾਇਨਾਤ ਹੈ। ਇਸ ਮੌਕੇ ਮ੍ਰਿਤਕ ਫ਼ੌਜੀ ਦੀ ਦੇਹ ਨੂੰ ਆਰਮੀ ਦੇ ਨਾਇਬ-ਸੂਬੇਦਾਰ ਅਤੇ ਹੋਰਨਾਂ ਨੇ ਰੀਥ ਚੜ੍ਹਾ ਕੇ ਸਲਾਮੀ ਦਿੱਤੀ ਅਤੇ ਸਰਕਾਰੀ ਸਨਮਾਨਾਂ ਨਾਲ ਉਸ ਦੇ ਪਿੰਡ ‘ਚ ਅੰਤਿਮ ਸੰਸਕਾਰ ਕੀਤਾ ਗਿਆ। ਮਵੀ ਪੁਲਸ ਚੌਕੀ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕੰਬਾਈਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਭਾਲ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version