ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੀਵਾਲੀ ਮੌਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੈਬਨਿਟ ਮੀਟਿੰਗ (cabinet meeting) ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ ਕਿ, “ਅੱਜ ਕੈਬਨਿਟ ਮੀਟਿੰਗ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜੂਰੀ ਦਿੱਤੀ…ਹੁਣ ਤੁਹਾਡੀ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕਰੇਗੀ… 27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ…”
ਉਨ੍ਹਾਂ ਦੱਸਿਆ ਕਿ ਗੁਰਪੁਰਬ ਮੌਕੇ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਟਰੇਨਾਂ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਹਜੂਰ ਸਾਹਿਬ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਰ, ਚਿੰਤਪੁਰਨੀ ਮਾਤਾ, ਜਵਾਲਾ ਜੀ, ਸਾਲਾਸਰ ਆਦਿ ਧਾਰਮਿਕ ਸਥਾਨਾਂ ‘ਤੇ ਯਾਤਰਾ ਮੁਫ਼ਤ ਕਰਵਾਈ ਜਾਵੇਗੀ। ਇਸ ਦੇ ਲਈ ਪੁਖ਼ਤ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਇਕ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਦੇ ਲਈ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।