Home ਪੰਜਾਬ ਅੱਜ ਹੋਈ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਵੱਡੇ ਫ਼ੈਸਲੇ

ਅੱਜ ਹੋਈ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਵੱਡੇ ਫ਼ੈਸਲੇ

0

ਚੰਡੀਗੜ੍ਹ: ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ (cabinet meeting) ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੀਵਾਲੀ ‘ਤੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਦੁੱਗਣੀ ਕਰਨ ਅਤੇ ਕਾਰੋਬਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਕੈਬਨਿਟ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਦੁੱਗਣੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਸ਼ਹੀਦਾਂ ਦੀਆਂ ਵਿਧਵਾਵਾਂ ਨੂੰ 10,000 ਰੁਪਏ ਪੈਨਸ਼ਨ ਦਿੱਤੀ ਜਾਂਦੀ ਸੀ, ਹੁਣ ਇਸ ਨੂੰ ਦੁੱਗਣਾ ਕਰਕੇ 20,000 ਰੁਪਏ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਅਰਧ ਸੈਨਿਕ ਬਲ ‘ਚ ਜ਼ਖਮੀ ਜਵਾਨਾਂ ਦੀ ਮਦਦ ਲਈ ਦਿੱਤੀ ਜਾਣ ਵਾਲੀ ਰਾਸ਼ੀ ‘ਚ ਵੀ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਾਰੋਬਾਰੀਆਂ ਨੇ ਕਰੀਬ ਇਕ ਲੱਖ ਰੁਪਏ ਤੱਕ ਦਾ ਟੈਕਸ ਦੇਣਾ ਹੈ, ਉਹ ਸਾਰੇ ਦਾ ਸਾਰਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਟੈਕਸ ਦਾ ਸਾਰਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ। ਇਸ ਨਾਲ 39,787 ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਜਿਨ੍ਹਾਂ ਕਾਰੋਬਾਰੀਆਂ ਦਾ ਇਕ ਲੱਖ ਤੋਂ ਲੈ ਕੇ ਇਕ ਕਰੋੜ ਤੱਕ ਦਾ ਟੈਕਸ ਖੜ੍ਹਾ ਹੈ, ਉਸ ‘ਚੋਂ 50 ਫ਼ੀਸਦੀ ਮੁਆਫ਼ ਕੀਤਾ ਗਿਆ ਹੈ।

ਇਸ ਦੇ ਨਾਲ ਹੀ 100 ਫ਼ੀਸਦੀ ਇਸ ਦਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਦਰਿਆਦਿਲੀ ਹੈ। ਹਰਪਾਲ ਚੀਮਾ ਨੇ ਦੱਸਿਆ ਕਿ 60,000 ਦੇ ਕਰੀਬ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਸਕੀਮ 15 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ 15 ਮਾਰਚ ਤੱਕ ਇਸ ਦਾ ਸਮਾਂ ਹੈ। ਇਸ ਸਮੇਂ ਦੌਰਾਨ ਇਹ ਸਕੀਮ ਲਾਗੂ ਰਹੇਗੀ। ਇਸ ਦੌਰਾਨ ਜਿਹੜੇ ਵੀ ਕਾਰੋਬਾਰੀ ਟੈਕਸ ਭਰਨਾ ਚਾਹੁੰਦੇ ਹਨ, ਉਹ ਇਸ ਨੂੰ ਭਰ ਕੇ ਬਣਦੇ ਪੈਸੇ ਦੇ ਕੇ ਸਰਟੀਫਿਕੇਟ ਲੈ ਸਕਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਾਰੋਬਾਰੀਆਂ ਦੇ ਹੱਕ ‘ਚ ਇਹ ਬਹੁਤ ਵੱਡਾ ਫ਼ੈਸਲਾ ਹੋਇਆ ਹੈ।

ਕੈਬਨਿਟ ਮੀਟਿੰਗ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਲਈ ਵਿਸ਼ੇਸ਼ ਰੇਲ ਗੱਡੀਆਂ ਅਤੇ ਬੱਸਾਂ ਚਲਾਈਆਂ ਜਾਣਗੀਆਂ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਹ ਸਕੀਮ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਬਜ਼ੁਰਗਾਂ ਨੂੰ ਨਾਂਦੇੜ ਸਾਹਿਬ, ਵਾਰਾਣਸੀ, ਮਾਤਾ ਨੈਣਾ ਦੇਵੀ, ਜਵਾਲਾਜੀ, ਸਾਲਾਸਰ ਧਾਮ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version